ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਗਲਾਤ ਵਰਕਰਾਂ ਵੱਲੋਂ ਰੇਂਜ ਦਫ਼ਤਰ ਅੱਗੇ ਰੈਲੀ 22 ਨੂੰ

10:20 AM Jul 18, 2024 IST

ਪੱਤਰ ਪ੍ਰੇਰਕ
ਮਾਛੀਵਾੜਾ, 17 ਜੁਲਾਈ
ਜੰਗਲਾਤ ਵਰਕਰ ਯੂਨੀਅਨ ਜ਼ਿਲ੍ਹਾ ਲੁਧਿਆਣਾ, ਰੇਂਜ ਸਮਰਾਲਾ ਦੀ ਇੱਕ ਮੀਟਿੰਗ ਪਿੰਡ ਗੜ੍ਹੀ ਤਰਖਾਣਾ ਵਿੱਚ ਸਥਿਤ ਨਰਸਰੀ ’ਚ ਹੋਈ ਜਿਸ ਵਿੱਚ ਰੇਂਜ ਪ੍ਰਧਾਨ ਵਿਜੇ ਕੁਮਾਰ, ਜਰਨਲ ਸਕੱਤਰ ਮਨਪ੍ਰੀਤ ਸਿੰਘ ਤੇ ਵਿੱਤ ਸਕੱਤਰ ਹਾਕਮ ਸਿੰਘ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਰਕਰਾਂ ਦੀਆਂ ਬਕਾਇਆ ਤਨਖ਼ਾਹਾਂ ਨਹੀਂ ਦਿੱਤੀਆਂ ਗਈ ਜਿਸ ਕਰਕੇ ਉਨ੍ਹਾਂ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ 22 ਜੁਲਾਈ ਨੂੰ ਸਮਰਾਲਾ ਰੇਂਜ ਦਫ਼ਤਰ ਅੱਗੇ ਰੋਸ ਰੈਲੀ ਕਰ ਕੇ ਮਾਛੀਵਾੜਾ ਮਾਰਗ ਜਾਮ ਕੀਤਾ ਜਾਵੇਗਾ ਜਿਸ ਦੀ ਸਮੁੱਚੀ ਜ਼ਿੰਮੇਵਾਰੀ ਵਣ ਰੇਂਜ ਅਫ਼ਸਰ ਸਮਰਾਲਾ ਤੇ ਵਣ ਗਾਰਡ ਦੀ ਹੋਵੇਗੀ। ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਅਤੇ ਰਵੀ ਮਾਛੀਵਾੜਾ ਨੇ ਦੱਸਿਆ ਕਿ ਜੰਗਲਾਤ ਵਰਕਰ ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਪਿਛਲੇ 20 ਤੋਂ 25 ਸਾਲਾਂ ਤੋਂ ਵਿਭਾਗ ’ਚ ਕੰਮ ਕਰਦੇ ਕੱਚੇ ਵਰਕਰਾਂ ਨੂੰ ਪੱਕਾ ਨਹੀਂ ਕੀਤਾ ਗਿਆ, ਜਿਸ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਵਿੱਚ 3 ਅਗਸਤ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਮੌਕੇ ਨਰਿੰਦਰ ਸਿੰਘ, ਭਾਗ ਖਾਂ, ਪ੍ਰਗਟ ਸਿੰਘ, ਜਸਪ੍ਰੀਤ ਸਿੰਘ, ਜਸਵੰਤ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ, ਗੁਰਦੀਪ ਸਿੰਘ, ਕਮਲਜੀਤ ਸਿੰਘ, ਜੱਗੀ ਰਾਮ, ਰਾਜਪਾਲ ਸਿੰਘ, ਹੰਸਰਾਜ ਹੰਸ, ਸੰਦੀਪ ਕੁਮਾਰ, ਮੁਨੀ ਲਾਲ, ਵਿਜੇ ਮੰਡਲ, ਮਦੁਰੀ ਦੇਵੀ, ਕਰਮਜੀਤ ਕੌਰ, ਲਖਵਿੰਦਰ ਸਿੰਘ ਲੱਖੀ, ਲਖਵਿੰਦਰ ਸਿੰਘ, ਸੁਖਜੋਤ ਸਿੰਘ, ਅਮਰ ਸਿੰਘ, ਬੁੱਧ ਰਾਮ, ਬਲਵਿੰਦਰ ਸਿੰਘ, ਅਜੇ ਕੁਮਾਰ ਤੇ ਹਰਜਿੰਦਰ ਸਿੰਘ ਮੌਜੂਦ ਸਨ।

Advertisement

Advertisement
Advertisement