ਪੁਰਾਣੀ ਪੈਨਸ਼ਨ ਬਹਾਲੀ ਲਈ ਸਾਂਝੇ ਮੋਰਚੇ ਦਾ ਗਠਨ
10:28 AM Feb 12, 2024 IST
ਪੱਤਰ ਪ੍ਰੇਰਕ
ਅੰਮ੍ਰਿਤਸਰ, 11 ਫਰਵਰੀ
ਪੁਰਾਣੀ ਪੈਨਸ਼ਨ ਪ੍ਰਾਪਤੀ ਸਾਂਝੇ ਮੋਰਚੇ ਦੀ ਜ਼ਿਲ੍ਹਾ ਅੰਮ੍ਰਿਤਸਰ ਵਿਚ ਗੁਰਬਿੰਦਰ ਸਿੰਘ ਖਹਿਰਾ, ਸੰਤਸੇਵਕ ਸਿੰਘ ਸਰਕਾਰੀਆ ਅਤੇ ਗਗਨਦੀਪ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਆਗੂਆਂ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਵੱਲੋਂ 25 ਫਰਵਰੀ ਨੂੰ ਸੰਗਰੂਰ ਵਿਖੇ ਰੈਲੀ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲ੍ਹਿਆ ਗਿਆ। ਇਸ ਮੌਕੇ ਸਾਂਝੇ ਮੋਰਚੇ ਦਾ ਗਠਨ ਕੀਤਾ ਗਿਆ।
Advertisement
Advertisement