ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ

11:53 AM Apr 01, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 31 ਮਾਰਚ
ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੀਆਂ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜੇਕਰ ਕਿਸੇ ਵੀ ਵਿਅਕਤੀ ਦੀ ਚੈਕਿੰਗ ਦੌਰਾਨ ਜ਼ਬਤ ਕੀਤੀ ਰਕਮ ਨੂੰ ਰਿਲੀਜ਼ ਕਰਵਾਉਣ ਸਬੰਧੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਨੋਡਲ ਅਫ਼ਸਰ ਐਕਸਪੈਂਡੀਚਰ ਮੌਨੀਟਰਿੰਗ ਦੇ ਦਫ਼ਤਰ ਵਿਚ ਬਾਅਦ ਦੁਪਹਿਰ 3 ਵਜੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਅੱਗੇ ਪੁਖਤਾ ਸਬੂਤ/ਦਸਤਾਵੇਜ਼ ਅਤੇ ਹਲਫ਼ੀਆ ਬਿਆਨ ਪੇਸ਼ ਕਰ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਇੱਥੇ ਦਿਤੀ। ਉਨ੍ਹਾਂ ਦਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 50 ਹਜ਼ਾਰ ਰੁਪਏ ਤੱਕ ਦੀ ਨਕਦ ਰਾਸ਼ੀ ਦੀ ਹੱਦ ਉਮੀਦਵਾਰ, ਏਜੰਟ, ਪਾਰਟੀ ਵਰਕਰ ਅਤੇ ਪਾਰਟੀ ਸਮੱਗਰੀ ਦੇ ਸੰਦਰਭ ਵਿਚ ਤੈਅ ਕੀਤੀ ਗਈ ਤਾਂ ਜੋ ਨਕਦੀ ਦੀ ਚੋਣ ਪ੍ਰਕਿਰਿਆ ਵਿਚ ਨਾਜਾਇਜ਼ ਵਰਤੋਂ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ 10 ਲੱਖ ਤੋਂ ਵੱਧ ਰਾਸ਼ੀ ਜਾਰੀ ਕਰਨ ਤੋਂ ਪਹਿਲਾਂ ਆਮਦਨ ਕਰ ਦੇ ਨੋਡਲ ਅਫ਼ਸਰ ਨੂੰ ਜਾਣਕਾਰੀ ਦਿੱਤੀ ਜਾਵੇਗੀ।

Advertisement

Advertisement