For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੈਨੀਫੈਸਟੋ ਕਮੇਟੀ ਦਾ ਗਠਨ

10:25 AM Apr 04, 2024 IST
ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੈਨੀਫੈਸਟੋ ਕਮੇਟੀ ਦਾ ਗਠਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ 21 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇਸ ਕਮੇਟੀ ਵਿੱਚ 15 ਮੈਂਬਰ ਸ਼ਾਮਲ ਹੋਣਗੇ ਤੇ 6 ਆਗੂ ਸਪੈਸ਼ਲ ਇਨਵਾਇਟੀ ਹੋਣਗੇ। ਸ੍ਰੀ ਬਾਦਲ ਨੇ ਕਮੇਟੀ ਦਾ ਚੇਅਰਮੈਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ ਹੈ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਕਮੇਟੀ ਦਾ ਮੈਂਬਰ ਸਕੱਤਰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਅਨਿਲ ਜੋਸ਼ੀ, ਹੀਰਾ ਸਿੰਘ ਗਾਬੜੀਆ, ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾਂ, ਪਵਨ ਕੁਮਾਰ ਟੀਨੂੰ, ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਹਰਚਰਨ ਸਿੰਘ ਬੈਂਸ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ 6 ਆਗੂਆਂ ਨੂੰ ਸ਼ਪੈਸ਼ਲ ਇਨਵਾਇਟੀ ਵਜੋ ਸ਼ਾਮਲ ਕੀਤਾ ਹੈ, ਜਿਨ੍ਹਾਂ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਪਾਰਟੀ ਦੇ ਮੁੱਖ ਬੁਲਾਰੇ ਤੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ, ਜ਼ਾਹਿਦਾ ਸੁਲੇਮਾਨ, ਬੰਟੀ ਮਸੀਹ ਤੇ ਅਮਨ ਸੁਪਾਰੀਵਿੰਡ ਸ਼ਾਮਲ ਹਨ।

Advertisement

Advertisement
Author Image

sukhwinder singh

View all posts

Advertisement
Advertisement
×