ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਚੋਣ ਅਧਿਕਾਰੀ ਵੱਲੋਂ ਮੀਡੀਆ ਸਰਟੀਫਿਕੇਸ਼ਨ ਤੇ ਐੱਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ

07:45 AM Mar 14, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਾਰਚ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਬਿਿਨ ਸੀ. ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੌਨੀਟਰਿੰਗ ਕਮੇਟੀ (ਐੱਮਸੀਐੱਮਸੀ) ਤੇ ਸਰਟੀਫਿਕੇਸ਼ਨ ਆਫ਼ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐੱਮਸੀਐੱਮਸੀ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਵਿੱਚ 4 ਮੈਂਬਰ ਹੋਣਗੇ। ਐੱਮਸੀਐੱਮਸੀ ਦੇ ਚੇਅਰਮੈਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਬਿਿਨ ਸੀ. ਤੇ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪ੍ਰੈੱਸ ਇਨਫਰਮੇਸ਼ਨ ਬਿਊਰੋ (ਪੀਆਈਬੀ) ਵੱਲੋਂ ਨਾਮਜ਼ਦ ਡੀਜੀ ਤੇ ਏਡੀਜੀ ਪੱਧਰ ਦੇ ਅਧਿਕਾਰੀ ਨੋਡਲ ਅਫ਼ਸਰ ਵੀ ਕਮੇਟੀ ਵਿੱਚ ਸ਼ਾਮਲ ਹੋਣਗੇ। ਤਿੰਨ ਮੈਂਬਰਾਂ ਵਿੱਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਭਾਰਤੀ ਚੋਣ ਕਮਿਸ਼ਨ ਵੱਲੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕੇ ਵਿੱਚ ਨਿਯੁਕਤ ਅਬਜ਼ਰਬਰ ਅਤੇ ਪ੍ਰੈੱਸ ਕੌਂਸਲ ਆਫ ਇੰਡੀਆ ਵੱਲੋਂ ਨਾਮਜ਼ਦ ਮੈਂਬਰ ਵਿਨੋਦ ਕੋਹਲੀ ਸ਼ਾਮਲ ਹਨ।
ਇਸੇ ਤਰ੍ਹਾਂ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਦਾ ਚੇਅਰਮੈਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਨੂੰ ਬਣਾਇਆ ਗਿਆ ਹੈ। ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਪ੍ਰੈਸ ਇਨਫਰਮੇਸ਼ਨ ਬਿਊਰੋ ਵੱਲੋਂ ਨਾਮਜ਼ਦ ਡੀਜੀ ਤੇ ਏਡੀਜੀ ਪੱਧਰ ਦਾ ਅਧਿਕਾਰੀ ਅਤੇ ਫਤਿਹਗੜ੍ਹ ਸਾਹਿਬ ਪਾਰਲੀਮਾਨੀ ਹਲਕੇ ਦੇ ਰਿਟਰਨਿੰਗ ਅਧਿਕਾਰੀ ਸ਼ਾਮਲ ਹਨ।

Advertisement

Advertisement