ਟਰੈਫਿਕ ਪ੍ਰਬੰਧਾਂ ’ਚ ਸੁਧਾਰ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ
08:06 AM Feb 25, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਫਰਵਰੀ
ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚ ਟਰੈਫਿਕ ਪ੍ਰਬੰਧਾਂ ਵਿੱਚ ਸੁਧਾਰ ਲਿਆਉਣ ਲਈ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਬਣਾਈ ਗਈ ਹੈ। ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਏਡੀਜੀਪੀ ਟਰੈਫਿਕ ਅਤੇ ਸੜਕ ਸੁਰੱਖਿਆ ਏ.ਐੱਸ. ਰਾਏ ਦੀ ਪ੍ਰਧਾਨਗੀ ਹੇਠ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਤੇ ਨਿੱਜੀ ਮੈਂਬਰ ਸ਼ਾਮਲ ਕੀਤੇ ਗਏ ਹਨ। ਏਡੀਜੀਪੀ ਏ.ਐੱਸ. ਰਾਏ ਨੇ ਕਿਹਾ ਕਿ ਇਸ ਕਮੇਟੀ ਨਾਲ ਸੂਬੇ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇਗੀ ਜਿਸ ਨਾਲ ਸੜਕ ਹਾਦਸਿਆਂ ਵਿੱਚ ਕਮੀ ਆਵੇਗੀ। ਇਹ ਨਵੀਂ ਕਮੇਟੀ ਜ਼ਮੀਨੀ ਪੱਧਰ ’ਤੇ ਭਾਈਵਾਲਾਂ ਨਾਲ ਮਿਲ ਕੇ ਟਰੈਫਿਕ ਸੁਰੱਖਿਆ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਜ਼ਿੰਮੇਵਾਰੀ ਨਾਲ ਡਰਾਈਵਿੰਗ ਕਰਨ ਲਈ ਪ੍ਰੇਰਿਤ ਕਰਨ ਅਤੇ ਸਥਾਨਕ ਟਰੈਫਿਕ ਸਮੱਸਿਆਵਾਂ ਨੂੰ ਹੱਲ ਕਰਨ ’ਚ ਅਹਿਮ ਭੂਮਿਕਾ ਨਿਭਾਏਗੀ।
Advertisement
Advertisement