For the best experience, open
https://m.punjabitribuneonline.com
on your mobile browser.
Advertisement

ਜਨਰਲ ਵਰਗ ਦੇ ਲੋਕਾਂ ਵੱਲੋਂ ਸਿਆਸੀ ਵਿੰਗ ਦਾ ਗਠਨ

09:03 AM Apr 05, 2024 IST
ਜਨਰਲ ਵਰਗ ਦੇ ਲੋਕਾਂ ਵੱਲੋਂ ਸਿਆਸੀ ਵਿੰਗ ਦਾ ਗਠਨ
ਸਿਆਸੀ ਵਿੰਗ ਦਾ ਐਲਾਨ ਕਰਦੇ ਹੋਏ ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 4 ਅਪਰੈਲ
ਪੰਜਾਬ ਦੀਆਂ ਖੇਤਰੀ ਪਾਰਟੀਆਂ ਅਤੇ ਕੌਮੀ ਪਾਰਟੀਆਂ ਵੱਲੋਂ ਜਨਰਲ ਵਰਗ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਤੋਂ ਪ੍ਰੇਸ਼ਾਨ ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਨੇ ਮਿਲ ਕੇ ਸਿਆਸੀ ਵਿੰਗ ਜਨਰਲ ਵਰਗ ਪੰਜਾਬ ਦਾ ਗਠਨ ਕੀਤਾ ਹੈ। ਇਸ ਮੌਕੇ ਸਰਬਸੰਮਤੀ ਨਾਲ ਬਲਬੀਰ ਸਿੰਘ ਫੁਗਲਾਣਾ (ਹੁਸ਼ਿਆਰਪੁਰ) ਨੂੰ ਜਥੇਬੰਦੀ ਦਾ ਬਾਨੀ ਪ੍ਰਧਾਨ, ਜਸਵੀਰ ਸਿੰਘ ਗੜਾਂਗ (ਮੁਹਾਲੀ) ਨੂੰ ਮੀਤ ਪ੍ਰਧਾਨ ਅਤੇ ਜਗਦੀਸ਼ ਸਿੰਗਲਾ ਸੰਗਰੂਰ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਰਾਖਵੇਂਕਰਨ ਦਾ ਆਧਾਰ ਆਰਥਿਕ ਮੰਦਹਾਲੀ ਹੋਣਾ ਚਾਹੀਦਾ ਹੈ ਨਾ ਕਿ ਜਾਤਪਾਤ ਨੂੰ ਆਧਾਰ ਬਣਾਇਆ ਜਾਣਾ ਚਾਹੀਦਾ ਹੈ।
ਅੱਜ ਮੁਹਾਲੀ ਪ੍ਰੈਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਸੱਤਾ ਦਾ ਨਿੱਘ ਮਾਣਨ ਵਾਲੀਆਂ ਰਾਜਸੀ ਪਾਰਟੀਆਂ ਵੱਲੋਂ ਸ਼ੁਰੂ ਤੋਂ ਹੀ ਜਨਰਲ ਵਰਗ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਰਾਜਸੀ ਪਾਰਟੀਆਂ ਵੱਲੋਂ ਵੱਖ-ਵੱਖ ਕੈਟਾਗਰੀਆਂ ਦੇ ਸਿਆਸੀ ਵਿੰਗ ਬਣਾਏ ਜਾਂਦੇ ਹਨ ਪਰ ਕਿਸੇ ਨੇ ਵੀ ਜਨਰਲ ਕੈਟਾਗਰੀ ਦਾ ਵਿੰਗ ਨਹੀਂ ਬਣਾਇਆ, ਜਿਸ ਕਾਰਨ ਜਨਰਲ ਵਰਗ ਨੂੰ ਆਪਣਾ ਸਿਆਸੀ ਵਿੰਗ ਬਣਾਉਣ ਦੀ ਲੋੜ ਪਈ। ਆਗੂਆਂ ਨੇ ਕਿਹਾ ਕਿ ਲੰਮੇ ਅਰਸੇ ਬਾਅਦ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਗੁਜਰਾਤ ਪੈਟਰਨ ’ਤੇ ਪੰਜਾਬ ਵਿੱਚ ‘ਕਮਿਸ਼ਨ ਫਾਰ ਜਨਰਲ ਕੈਟਾਗਰੀ’ ਦੀ ਸਥਾਪਨਾ ਕੀਤੀ ਸੀ ਪ੍ਰੰਤੂ ਪੰਜਾਬ ਦੀ ‘ਆਪ’ ਸਰਕਾਰ ਨੇ ਦੋ ਸਾਲ ਬੀਤ ਜਾਣ ਦੇ ਬਾਵਜੂਦ ਕਮਿਸ਼ਨ ਦਾ ਨਾ ਕੋਈ ਚੇਅਰਮੈਨ ਲਾਇਆ ਹੈ ਅਤੇ ਨਾ ਹੀ ਦਫ਼ਤਰੀ ਅਮਲਾ ਤਾਇਨਾਤ ਕੀਤਾ ਗਿਆ। ਇਸ ਮੌਕੇ ਦਿਲਬਾਰਾ ਸਿੰਘ, ਹਰਚੰਦ ਸਿੰਘ, ਸੁਰਿੰਦਰ ਸਿੰਘ ਬਾਸੀ, ਹਰਮਿੰਦਰ ਸਿੰਘ ਸੋਹੀ, ਅਵਤਾਰ ਸਿੰਘ ਪਟਿਆਲਾ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×