ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਪੰਜਾਬੀ ’ਵਰਸਿਟੀ ਐੱਸਸੀ ਐਂਪਲਾਈਜ਼ ਐਸੋਸੀਏਸ਼ਨ’ ਦਾ ਗਠਨ

07:31 AM Apr 17, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 16 ਅਪਰੈਲ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਨੂਸੂਚਿਤ ਜਾਤੀਆਂ ਨਾਲ ਸਬੰਧਤ ਅਧਿਆਪਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਮੱਸਿਆਵਾਂ ਦੇ ਹੱਲ ਲਈ ਅੱਜ ‘ਪੰਜਾਬੀ ਯੂਨੀਵਰਸਿਟੀ ਅਨੁਸੂਚਿਤ ਜਾਤੀਆਂ ਐਂਪਲਾਈਜ਼ ਵੈਲਫੇਅਰ ਐਸੋਸੀਏਸ਼ਨ’ ਦਾ ਗਠਿਨ ਕੀਤਾ ਗਿਆ। ਡਾ. ਹਰਮਿੰਦਰ ਸਿੰਘ ਖੋਖਰ ਨੂੰ ਸਰਬਸੰਮਤੀ ਨਾਲ ਇਸ ਜਥੇਬੰਦੀ ਦਾ ਬਾਨੀ ਪ੍ਰਧਾਨ ਥਾਪਿਆ ਗਿਆ ਹੈ। ਗੈਰ-ਰਾਜਨੀਤਕ ਇਹ ਸੰਗਠਨ ਪੰਜਾਬੀ ਯੂਨੀਵਰਸਿਟੀ ਵਿਚਲੇ ਮੁੱਖ ਕੈਂਪਸ, ਨੇਬਰਹੁੱਡ ਕੈਂਪਸਾਂ ਅਤੇ ਕਾਂਸਟੀਚੁਐਂਟ ਕਾਲਜਾਂ ਵਿੱਚ ਕੰਮ ਕਰਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਧਿਆਪਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਆਧਾਰਤ ਹੈ। ਇਸ ਮੌਕੇ ਪ੍ਰੋ. ਯਾਦਵਿੰਦਰ ਕੁਮਾਰ, ਪ੍ਰੋ. ਅਰੁਣ ਕੁਮਾਰ, ਡਾ. ਜਸਬੀਰ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ, ਲਖਵਿੰਦਰ ਸਿਘ, ਪ੍ਰਿਤਪਾਲ ਸਿੰਘ, ਮਲਕੀਤ ਸਿੰਘ ਤੇ ਭੁਪਿੰਦਰ ਸਿੰਘ ਸਮੇਤ ਹੋਰ ਵੀ ਮੌਜੂਦ ਸਨ। ਸ੍ਰੀ ਖੋਖਰ ਜਿਥੇ ਪੰਜਾਬੀ ’ਵਰਸਿਟੀ ਦੇ ਸੀਨੀਅਰ ਅਧਿਕਾਰੀ ਹਨ, ਉਥੇ ਹੀ ਉਹ 1998 ਬੈਚ ਦੇ ਸਾਬਕਾ ਭਾਰਤੀ ਸੂਚਨਾਂ ਸੇਵਾ (ਆਈਆਈਐੱਸ) ਅਧਿਕਾਰੀ ਵੀ ਹਨ।

Advertisement

Advertisement
Advertisement