ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ

07:46 AM May 04, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 3 ਮਈ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਜ਼ਿਲ੍ਹੇ ਵਿੱਚ ਝੋਨੇ ਦੀਆਂ ਵੱਖ-ਵੱਖ ਕਿਸਮਾਂ ਦੇ ਵਿਕਣ ਵਾਲੇ ਬੀਜਾਂ ਦੀ ਕੁਆਲਿਟੀ ਅਤੇ ਰੇਟ ਉੱਪਰ ਨਿਗਰਾਨੀ ਰੱਖਣ ਲਈ ਬਲਾਕ ਪੱਧਰ ’ਤੇ ਵਿਸ਼ੇਸ਼ ਟੀਮਾਂ ਦਾ ਗਠਨ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਤਾਂ ਜੋ ਕਿਸਾਨਾਂ ਨੂੰ ਮਿਆਰੀ ਬੀਜ ਉਪਲਬੱਧ ਕਰਵਾਏ ਜਾ ਸਕਣ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਸਿਫ਼ਾਰਿਸ਼ਸ਼ੁਦਾ ਬੀਜ ਹੀ ਬੀਜਣ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਬੀਜ ਕੇ ਧਰਤੀ ਹੇਠਲੇ ਪਾਣੀ ਦੀ ਅਤੇ ਖਾਦਾਂ ਦੀ ਬੱਚਤ ਕਰਨ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਵੱਧ ਸਮਾਂ ਲੈਣ ਵਾਲੀ ਝੋਨੇ ਦੀ ਕਿਸਮ ਪੂਸਾ-44 ਬੀਜਣ ਤੋਂ ਗੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਦੁਕਾਨਦਾਰ ਮਹਿੰਗੇ ਰੇਟ ਉੱਪਰ ਝੋਨੇ ਦਾ ਬੀਜ ਵੇਚਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਧਿਆਨ ਵਿਚ ਲਿਆਂਦਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਬਲਾਕ ਸਮਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ (97589-00047), ਬਲਾਕ ਭੂਨਰਹੇੜੀ ਅਤੇ ਸਨੌਰ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਵਿਮਲਪ੍ਰੀਤ ਸਿੰਘ (98159-82309), ਬਲਾਕ ਘਨੌਰ ਦੇ ਕਿਸਾਨ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ (83605-47756) ਖੇਤੀਬਾੜੀ ਵਿਕਾਸ ਅਫ਼ਸਰ ਜੁਪਿੰਦਰ ਸਿੰਘ ਪੰਨੂ (73070-59201) ਅਤੇ ਖੇਤੀਬਾੜੀ ਵਿਕਾਸ ਅਫ਼ਸਰ ਅਨੁਰਾਗ ਅੱਤਰੀ (97819-93090), ਬਲਾਕ ਪਟਿਆਲਾ ਦੇ ਕਿਸਾਨ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ (83605-47756) ਅਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪਿੰਦਰ ਕੌਰ (95017-394028), ਬਲਾਕ ਰਾਜਪੁਰਾ ਦੇ ਕਿਸਾਨ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ (80547-04471, ਖੇਤੀਬਾੜੀ ਵਿਕਾਸ ਅਫ਼ਸਰ ਨੀਤੂ ਰਾਣੀ (87289-56448) ਅਤੇ ਬਲਾਕ ਨਾਭਾ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਰਸ਼ਪਿੰਦਰ ਸਿੰਘ (98789-86603), ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਢਿੱਲੋਂ (99881-11379), ਤੇ ਸੰਪਰਕ ਕਰ ਸਕਦੇ ਹਨ।

Advertisement

Advertisement
Advertisement