For the best experience, open
https://m.punjabitribuneonline.com
on your mobile browser.
Advertisement

ਇਤਿਹਾਸਕ ਵਿਰਾਸਤਾਂ ਦੀ ਸੰਭਾਲ ਲਈ ਸਬ-ਕਮੇਟੀ ਦਾ ਗਠਨ

10:16 AM Jul 12, 2023 IST
ਇਤਿਹਾਸਕ ਵਿਰਾਸਤਾਂ ਦੀ ਸੰਭਾਲ ਲਈ ਸਬ ਕਮੇਟੀ ਦਾ ਗਠਨ
Advertisement

ਦਲਬੀਰ ਸੱਖੋਵਾਲੀਆ
ਬਟਾਲਾ, 11 ਜੁਲਾਈ
ਵਿਰਾਸਤੀ ਮੰਚ ਬਟਾਲਾ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਹਰਪੁਰਾ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਵਿਰਾਸਤਾਂ ਦੀ ਸਾਂਭ ਸੰਭਾਲ ਲਈ ਐਸਜੀਪੀਸੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੂੰ ਵਫ਼ਦ ਮਿਲਿਆ। ਐਸਜੀਪੀਸੀ ਦੇ ਪ੍ਰਧਾਨ ਜਥੇਦਾਰ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੀ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਸਬ ਕਮੇਟੀ ਮਹਾਰਾਜਾ ਸ਼ੇਰ ਸਿੰਘ ਪੈਲੇਸ ਬਟਾਲਾ, ਬਟਾਲਾ ਨੇੜੇ ਪਿੰਡ ਮਿਰਜ਼ਾਜਾਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਕਿਲੇ ਅਤੇ ਮਹਾਰਾਜਾ ਰਣਜੀਤ ਸਿੰਘ ਦਾ ਸਮਰ ਪੈਲੇਸ ਦੀਨਾਨਗਰ ਦੀ ਸੰਭਾਲ ਲਈ ਹਰ ਸੰਭਵ ਉਪਰਾਲੇ ਕਰੇਗੀ । ਲੰਘੀ ਸ਼ਾਮ ਅੰਤ੍ਰਿੰਮ ਕਮੇਟੀ ਮੈਂਬਰ ਜਥੇਦਾਰ ਜੱਸਲ, ਜਥੇਦਾਰ ਤੁਗਲਵਾਲ ਸਮੇਤ ਸਬ-ਕਮੇਟੀ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਵਿਰਾਸਤੀ ਮੰਚ ਬਟਾਲਾ ਦੇ ਸੀਨੀਅਰ ਮੈਂਬਰ ਐਡਵੋਕੇਟ ਐੱਚ.ਐੱਸ. ਮਾਂਗਟ, ਇੰਦਰਜੀਤ ਸਿੰਘ ਹਰਪੁਰਾ, ਕੁਲਵਿੰਦਰ ਸਿੰਘ ਲਾਡੀ ਜੱਸਲ ਅਤੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਨਾਲ ਮੀਟਿੰਗ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਸਿੱਖ ਵਿਰਾਸਤਾਂ ਦੀ ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਵਿਰਾਸਤਾਂ ਸਬੰਧੀ ਸਾਰੇ ਰਿਕਾਰਡ ਨੂੰ ਘੋਖਿਆ ਜਾਵੇਗਾ ਅਤੇ ਇਸ ਉਪਰ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਯੋਜਨਾ ਉਲੀਕੀ ਜਾਵੇਗੀ।

Advertisement

Advertisement
Tags :
Author Image

sukhwinder singh

View all posts

Advertisement
Advertisement
×