ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮਹਿਲਾ ਵਿੰਗ ਦਾ ਗਠਨ

10:12 AM Aug 28, 2024 IST
ਮਹਿਲਾ ਵਿੰਗ ਦੀਆਂ ਅਹੁਦੇਦਾਰਾਂ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 27 ਅਗਸਤ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਦੀਪ ਸਿੰਘ ਵੱਲੋਂ ਅੱਜ ਇਲਾਕੇ ਦੇ ਪਿੰਡ ਜੌਹਲ ਰਾਜੂ ਸਿੰਘ ਦੇ ਗੁਰਦੁਆਰਾ ਬਾਬਾ ਦਰਵੇਸ਼ ਜੀ ਵਿਖੇ ਇਕੱਠ ਕਰਕੇ ਬੀਬੀਆਂ ਦੀ ਜ਼ੋਨ ਇਕਾਈ ਦੇ ਅਹੁਦੇਦਾਰ ਚੁਣੇ ਗਏ। ਇਕੱਠ ਨੂੰ ਜਥੇਬੰਦੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਵਿੱਚੋਂ ਨਾ-ਬਰਾਬਰੀ, ਸਮਾਜਿਕ ਕੁਰੀਤੀਆਂ, ਬੇਲੋੜੇ ਰੀਤੀ ਰਿਵਾਜ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨਸ਼ਾ ਤੇ ਭ੍ਰਿਸ਼ਟਾਚਾਰ ਆਦਿ ਨੂੰ ਰੋਕਣ ਲਈ ਔਰਤਾਂ ਨੂੰ ਅੱਗੇ ਲਿਆਉਣ ਦੀ ਲੋੜ ਹੈ|
ਇਕੱਠ ਵਿੱਚ ਬੀਬੀ ਹਰਜਿੰਦਰ ਕੌਰ ਦੀ ਅਗਵਾਈ ਵਿੱਚ ਜਸਬੀਰ ਕੌਰ, ਰਾਜਵੰਤ ਕੌਰ, ਗੁਰਵਿੰਦਰ ਕੌਰ, ਅਮਰਜੀਤ ਕੌਰ, ਮਨਜੀਤ ਕੌਰ ,ਅਮਰੀਕ ਕੌਰ, ਬਲਵਿੰਦਰ ਕੌਰ, ਕਸ਼ਮੀਰ ਕੌਰ, ਸਿੰਦਰ ਕੌਰ, ਰਾਜ ਕੌਰ, ਗੁਰਮੀਤ ਕੌਰ, ਕੁਲਵਿੰਦਰ ਕੌਰ ਵਿੱਚ ਇਕ 13-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ| ਇਸ ਮੌਕੇ ਆਗੂਆਂ ਨੇ ਭਾਜਪਾ ਤੋਂ ਮੰਗ ਕੀਤੀ ਕਿਸਾਨਾਂ ਗਲਤ ਸ਼ਬਦਾਵਲੀ ਵਰਤਣ ਵਾਲੀ ਭਾਜਪਾ ਆਗੂ ਕੰਗਨਾ ਰਣੌਤ ਨੂੰ ਪਾਰਟੀ ’ਚੋਂ ਬਰਖਾਸਤ ਕੀਤਾ ਜਾਵੇ।

Advertisement

Advertisement