ਸਾਬਕਾ ‘ਆਪ’ ਵਿਧਾਇਕ ਵੱਲੋਂ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਲਈ ਪਟੀਸ਼ਨ ਦਾਇਰ
08:49 AM Apr 07, 2024 IST
ਨਵੀਂ ਦਿੱਲੀ, 6 ਅਪਰੈਲ
ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸੰਦੀਪ ਕੁਮਾਰ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਸਬੰਧੀ ਪਟੀਸ਼ਨ ਦਿੱਲੀ ਹਾਈ ਕੋਰਟ ’ਚ ਦਾਖਲ ਕੀਤੀ ਹੈ। ਜਸਟਿਸ ਸੁਬਰਾਮਨੀਅਮ ਪ੍ਰਸਾਦ ਵੱਲੋਂ 8 ਅਪਰੈਲ ਨੂੰ ਇਸ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਪਟੀਸ਼ਨਰ ਨੇ ਕਿਹਾ ਕਿ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਲਈ ਸੰਵਿਧਾਨ ਅਨੁਸਾਰ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ’ਤੇ ਨਹੀਂ ਬਣੇ ਰਹਿ ਸਕਦੇ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ 21 ਮਾਰਚ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਮੌਜੂਦਾ ਸਮੇਂ ਤਿਹਾੜ ਜੇਲ੍ਹ ’ਚ ਬੰਦ ਹਨ। ਹਾਈ ਕੋਰਟ ਇਸ ਤੋਂ ਪਹਿਲਾਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਸਬੰਧੀ ਦੋ ਪਟੀਸ਼ਨਾਂ ਪਹਿਲਾਂ ਹੀ ਰੱਦ ਕਰ ਚੁੱਕਾ ਹੈ। -ਪੀਟੀਆਈ
Advertisement
Advertisement