ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ’ਚ ਸ਼ਾਮਲ

07:05 AM May 01, 2024 IST
ਕਾਂਗਰਸ ਆਗੂ ਦੇਵੇਂਦਰ ਯਾਦਵ ਪਾਰਟੀ ਹੈੱਡਕੁਆਰਟ ’ਤੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੀ ਪਤਨੀ ਦਾ ਪਾਰਟੀ ’ਚ ਸਵਾਗਤ ਕਰਦੇ ਹੋਏ। -ਫੋਟੋ: ਮੁਕੇਸ਼ ਅਗਰਵਾਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਪਰੈਲ
ਪੰਜਾਬ ਪੁਲੀਸ ਦੇ ਸਾਬਕਾ ਐਡੀਸ਼ਨਲ ਡਾਇਰੈਕਟਰ ਜਨਰਲ (ਏਡੀਜੀਪੀ) ਗੁਰਿੰਦਰ ਸਿੰਘ ਢਿੱਲੋਂ ਅੱਜ ਇੱਥੇ ਕੌਮੀ ਰਾਜਧਾਨੀ ਵਿੱਚ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਗੁਰਿੰਦਰ ਸਿੰਘ ਢਿੱਲੋਂ ਹਾਲ ਹੀ ਵਿੱਚ ਪੰਜਾਬ ਪੁਲੀਸ ਤੋਂ ਸਵੈ-ਇੱਛਾ ਨਾਲ ਸੇਵਾਮੁਕਤ ਹੋਏ ਹਨ। ਉਨ੍ਹਾਂ ਆਪਣੀ ਪਤਨੀ ਨਾਲ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ। ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਸ੍ਰੀ ਯਾਦਵ ਨੇ ਕਿਹਾ ਕਿ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਤੇ ਰਾਹੁਲ ਗਾਂਧੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਸ੍ਰੀ ਢਿੱਲੋਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੀਨੀਅਰ ਨੇਤਾ ਕੇਸੀ ਵੇਣੂਗੋਪਾਲ, ਯਾਦਵ ਅਤੇ ਹੋਰ ਕਾਂਗਰਸੀ ਆਗੂਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਰਾਹੁਲ ਗਾਂਧੀ ਤੋਂ ਪ੍ਰਭਾਵਿਤ ਹਨ। ਸਾਬਕਾ ਆਈਪੀਐੱਸ ਅਧਿਕਾਰੀ ਨੇ ਕਿਹਾ ਕਿ ਕਾਂਗਰਸ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਸ੍ਰੀ ਢਿੱਲੋਂ 1997 ਬੈਚ ਦੇ ਆਈਪੀਐੱਸ ਅਧਿਕਾਰੀ ਹਨ। ਉਨ੍ਹਾਂ ਜਲੰਧਰ ਵਿੱਚ ਡਿਪਟੀ ਸੁਪਰਡੈਂਟ  ਆਫ ਪੁਲੀਸ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਸੇਵਾ ਕਰਨ ਮਗਰੋਂ ਪਿਛਲੇ ਦਿਨੀਂ ਸਵੈ-ਇੱੱਛਾ ਨਾਲ ਸੇਵਾ ਮੁਕਤੀ ਲਈ ਸੀ। ਸੇਵਾ ਮੁਕਤੀ ਮੌਕੇ ਉਹ ਪੰਜਾਬ ਪੁਲੀਸ ਵਿੱਚ ਏਡੀਜੀਪੀ (ਕਾਨੂੰਨ ਤੇ ਵਿਵਸਥਾ) ਵਜੋਂ ਤਾਇਨਾਤ ਸਨ। ਸ੍ਰੀ ਢਿੱਲੋਂ ਨੇ ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ, ਜਾਂਚ ਬਿਊਰੋ ਅਤੇ ਹੋਰ ਵਿਭਾਗਾਂ ਵਿੱਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮੂਲਿਆਂਵਾਲ ਦੇ ਵਸਨੀਕ ਸ੍ਰੀ ਢਿੱਲੋਂ ਇਸ ਸਮੇਂ ਪਟਿਆਲਾ ਵਿੱਚ ਰਹਿੰਦੇ ਹਨ। ਸ੍ਰੀ ਢਿੱਲੋਂ ਨੇ ਕਿਹਾ, ‘‘ਮੈਂ ਪੁਲੀਸ ਅਧਿਕਾਰੀ ਵਜੋਂ ਲਗਪਗ ਦੋ ਦਹਾਕਿਆਂ ਤੱਕ ਆਪਣੇ ਸੂਬੇ ਪੰਜਾਬ ਦੀ ਸੇਵਾ ਕੀਤੀ ਹੈ। ਮੈਂ ਆਪਣੀ ਡਿਊਟੀ ਦੌਰਾਨ ਰਾਹੁਲ ਗਾਂਧੀ ਨੂੰ ਦੋ ਵਾਰ ਮਿਲਿਆ ਹਾਂ। ਪਹਿਲੀ ਵਾਰ ਮੁਲਾਕਾਤ ਭਾਰਤ ਜੋੜੋ ਯਾਤਰਾ ਦੇ ਪੰਜਾਬ ਪੜਾਅ ਦੌਰਾਨ ਹੋਈ ਅਤੇ ਦੂਸਰੀ ਵਾਰ ਉਸ ਸਮੇਂ ਮਿਲੇ ਜਦੋਂ ਉਹ ਸੇਵਾ ਲਈ ਹਰਿਮੰਦਰ ਸਾਹਿਬ ਗਏ ਸਨ।’’ ਉਨ੍ਹਾਂ ਕਿਹਾ, ‘‘ਮੈਂ ਪੰਜਾਬ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਮੇਰਾ ਨਿੱਘਾ ਸਵਾਗਤ ਕੀਤਾ ਹੈ। ਮੈਂ ਪਾਰਟੀ ਪ੍ਰਤੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ।’’

Advertisement

Advertisement
Advertisement