ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸੰਧੂ ਵੱਲੋਂ ਪਾਰਟੀ ਤੋਂ ਅਸਤੀਫ਼ਾ

06:35 AM Nov 20, 2024 IST

ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਅੰਮ੍ਰਿਤਸਰ/ਤਰਨ ਤਾਰਨ, 19 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਤਰਨ ਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਪਾਰਟੀ ਦੇ ਆਪਣੇ ਸਮੂਹ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪਿਆ। ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ ਵਿੱਚ ਦਿੱਤੇ ਆਪਣੇ ਅਸਤੀਫ਼ਾ ਪੱਤਰ ਵਿੱਚ ਉਨ੍ਹਾਂ ਲਿਖਿਆ ਕਿ ਉਹ ਨਿੱਜੀ ਕਾਰਨਾਂ ਕਰਕੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਸ੍ਰੀ ਸੰਧੂ ਨੇ ਦੱਸਿਆ ਕਿ ਉਹ ਰਾਜਸੀ ਭਵਿੱਖ ਸਬੰਧੀ ਅਗਲੇਰਾ ਫੈਸਲਾ ਆਪਣੇ ਸਮਰਥਕਾਂ ਨਾਲ ਮੀਟਿੰਗ ਕਰਨ ਮਗਰੋਂ ਲੈਣਗੇ।

Advertisement

Advertisement