ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਮੁੱਖ ਮੰਤਰੀ ਜੌਹਨ ਹੌਰਗਨ ਦਾ ਦੇਹਾਂਤ

07:32 AM Nov 14, 2024 IST

ਗੁਰਮਲਕੀਅਤ ਸਿੰਘ ਕਾਹਲੋਂ
ਵੈਨਕੂਵਰ, 13 ਨਵੰਬਰ
ਬ੍ਰਿਟਿਸ਼ ਕੋਲੰਬੀਆ (ਬੀਸੀ) ਪ੍ਰਾਂਤ ਦੇ ਸਾਬਕਾ ਪ੍ਰੀਮੀਅਰ (ਮੁੱਖ ਮੰਤਰੀ) ਜੌਹਨ ਹੌਰਗਨ (65) ਦਾ ਕੈਂਸਰ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਕੱਲ੍ਹ ਵਿਕਟੋਰੀਆ ਦੇ ਸਿਲਵਰ ਜੁਬਲੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਹੌਰਗਨ ਨੇ 2016 ਵਿੱਚ ਬ੍ਰਿਟਿਸ਼ ਕੋਲੰਬੀਆ ਦੀ ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਦੀ ਕਮਾਂਡ ਸੰਭਾਲੀ ਅਤੇ ਸਖ਼ਤ ਮਿਹਨਤ ਕਰ ਕੇ 18 ਜੁਲਾਈ 2017 ਨੂੰ ਉਨ੍ਹਾਂ ਬ੍ਰਿਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲੀ। ਹਰੇਕ ਮਸਲੇ ਨੂੰ ਚੁਣੌਤੀ ਵਜੋਂ ਲੈ ਕੇ ਸੁਲਝਾਉਣ ਵਾਲੇ ਸੁਭਾਅ ਦੇ ਮਾਲਕ ਜੌਹਨ ਹੌਰਗਨ ਨੂੰ 2022 ਵਿੱਚ ਗਲੇ ਦਾ ਕੈਂਸਰ ਹੋਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਪ੍ਰੀਮੀਅਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਜਰਮਨੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਦੀ ਜ਼ਿੰਮੇਵਾਰੀ ਸੌਂਪ ਕੇ ਬਰਲਿਨ ਭੇਜ ਦਿੱਤਾ। ਦੋ ਸਾਲਾਂ ਤੋਂ ਉਹ ਉੱਥੇ ਹੀ ਸੇਵਾਵਾਂ ਨਿਭਾਅ ਰਹੇ ਸਨ। ਉੱਥੇ ਹੋਏ ਲੈਬ ਟੈਸਟਾਂ ਦੌਰਾਨ ਉਨ੍ਹਾਂ ਨੂੰ ਕੈਂਸਰ ਦੀ ਤੀਜੀ ਸਟੇਜ ਦਾ ਪਤਾ ਲੱਗਾ ਤਾਂ ਉਹ ਕੁਝ ਦਿਨ ਆਰਾਮ ਕਰਨ ਲਈ ਵਿਕਟੋਰੀਆ ਪਰਤ ਆਏ। ਸਿਹਤ ਜ਼ਿਆਦਾ ਖ਼ਰਾਬ ਹੋਣ ਕਰ ਕੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬੀਸੀ ਦੇ ਪ੍ਰੀਮੀਅਰ ਡੇਵਿਡ ਈਬੀ ਵੱਲੋਂ ਹੌਰਗਨ ਦੇ ਵਿਛੋੜੇ ਨੂੰ ਦੇਸ਼ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਗਿਆ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹੌਰਗਨ ਨੂੰ ਦੂਰਅੰਦੇਸ਼ੀ ਤੇ ਅਣਥੱਕ ਆਗੂ ਦੱਸਦਿਆਂ ਉਨ੍ਹਾਂ ਦੀ ਆਤਿਮਕ ਸ਼ਾਂਤੀ ਲਈ ਅਰਦਾਸ ਕੀਤੀ।

Advertisement

Advertisement