ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਕੈਬਨਿਟ ਮੰਤਰੀ ਆਸ਼ੂ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ

07:20 AM Apr 01, 2025 IST

ਗਗਨਦੀਪ ਅਰੋੜਾ

Advertisement

ਲੁਧਿਆਣਾ, 31 ਮਾਰਚ
ਹਲਕਾ ਪੱਛਮੀ ਦੀ ਜ਼ਿਮਨੀ ਨੇ ਪੂਰੇ ਸੂਬੇ ਦੀ ਸਿਆਸਤ ਵਿੱਚ ਗਰਮੀ ਲਿਆ ਦਿੱਤੀ ਹੈ। ‘ਆਪ’ ਵੱਲੋਂ ਸਭ ਤੋਂ ਪਹਿਲਾਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜੋ ਹੁਣ ਮੌਜੂਦਾ ਮੰਤਰੀ ਵਾਂਗ ਲੁਧਿਆਣਾ ਵਿੱਚ ਉਦਘਾਟਨ ਤੇ ਮੀਟਿੰਗਾਂ ਕਰ ਰਹੇ ਹਨ। ਅੱਜ ਇਸੇ ਹਲਕੇ ਵਿੱਚੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਗਾਏ ਹਨ ਕਿ ਆਮ ਆਦਮੀ ਪਾਰਟੀ ਵੋਟਰ ਲਿਸਟਾਂ ਵਿੱਚ ਹੇਰਾਫੇਰੀ ਕਰ ਰਹੇ ਹਨ। ਉਨ੍ਹਾਂ ਨੇ ਇਸ ਸਬੰਧੀ ਏਡੀਸੀ ਦੀ ਇੱਕ ਆਡੀਓ ਵੀ ਚੋਣ ਕਮਿਸ਼ਨ ਨੂੰ ਭੇਜੀ ਹੈ।
ਚੋਣ ਕਮਿਸ਼ਨ ਨੂੰ ਭੇਜੀ ਸ਼ਿਕਾਇਤ ਵਿੱਚ ਆਸ਼ੂ ਨੇ ਲਿੱਖਿਆ ਹੈ ਕਿ ਉਹ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਹਲਕਾ ਪੱਛਮੀ ਵਿੱਚ ਹੇਰਾਫੇਰੀ ਕੀਤੀ ਜਾ ਰਹੀ ਹੈ। ਇਸ ਹਲਕੇ ਵਿੱਚ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਉੱਪ ਚੋਣ ਹੋਣੀ ਹੈ। ਉਨ੍ਹਾਂ ਦੋਸ਼ ਲਗਾਏ ਕਿ ਆਮ ਆਦਮੀ ਪਾਰਟੀ ਇਸ ਸਬੰਧੀ ਵੋਟਰਾਂ ਨੂੰ ਮੌਕਾ ਦਿੱਤੇ ਬਿਨਾਂ ਹੀ ਵੋਟਰ ਸੂਚੀ ਨਾਂ ਕੱਟਿਆ ਜਾ ਰਿਹਾ ਹੈ ਜਿਸ ਦੀ ਏਡੀਸੀ ਦੀ ਆਡੀਓ ਵੀ ਨਾਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਏਡੀਸੀ ਬੀਐੱਲਓ ਨੂੰ ਇਹ ਵੋਟਰ ਸੂਚੀ ਕੱਟਣ ਦੀ ਗੱਲ ਕਹਿ ਰਿਹਾ ਹੈ। ਜਿਸ ’ਤੇ ਬੀਐੱਲਓ ਨੇ ਅਜਿਹਾ ਕਰਨ ਤੋਂ ਮਨ੍ਹਾਂ ਕਰ ਦਿੱਤਾ ਸੀ। ਪਤਾ ਚੱਲਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਣ ਵੋਟਰਾਂ ਦਾ ਨਾਮ ਕੱਟਣ ਲਈ ਉਨ੍ਹਾਂ ਦੀ ਪਛਾਣ ਪੱਤਰ ਦਾ ਇਸਤੇਮਾਲ ਕਰ ਰਿਹਾ ਹੈ। ਆਪ ਦੇ ਕਹਿਣ ’ਤੇ ਰੋਜ਼ਾਨਾਂ ਨਵੀਆਂ ਵੋਟਾਂ ਬਣਾਈਆਂ ਜਾ ਰਹੀ ਹੈ, ਜੋ ਜਾਅਲੀ ਹਨ। ਆਪ ਗਲਤ ਤਰੀਕੇਦੇ ਨਾਲ ਹਜ਼ਾਰਾਂ ਵੋਟਰਾਂ ਨਵੇਂ ਬਣਾ ਰਹੇ ਹਨ। ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਜਦੋਂ ਵੀ ਵੱਡੀ ਗਿਣਤੀ ਵਿੱਚ ਨਵੇਂ ਵੋਟਰਾਂ ਦੇ ਨਾਮ ਲਿਸਟ ਵਿੱਚ ਪਾਏ ਜਾਣ, ਉਦੋਂ ਉਹ ਜਨਤਕ ਕੀਤਾ ਜਾਏ।


ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਘੇਰਿਆ ਜਾਵੇਗਾ ਸੀਪੀ ਦਫ਼ਤਰ
ਭਾਰਤੀ ਜਨਤਾ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਵਿਰੁੱਧ ਮੰਗਲਵਾਰ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ ਲੈ ਕੇ ਸੀਪੀ ਦਫ਼ਤਰ ਦਾ ਘਿਰਾਓ ਕੀਤਾ ਜਾਏਗਾ। ਭਾਜਪਾ ਨੇ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਉਸਦੇ ਵਰਕਰਾਂ ਨੂੰ ਡਰਾ ਰਹੀ ਹੈ। ਪੁਲੀਸ ਸਿਸਟਮ ਵੀ ਸੱਤਾਧਾਰੀ ਪਾਰਟੀ ਲਈ ਕੰਮ ਕਰ ਰਿਹਾ ਹੈ। ਬੂਥ ਅਤੇ ਮੰਡਲ ਪੱਧਰ ਅਧਿਕਾਰੀਆਂ ਤੋਂ ਕਾਮਿਆਂ ਦੀਆਂ ਸੂਚੀਆਂ ਮੰਗੀਆਂ ਜਾ ਰਹੀਆਂ ਹਨ। ਇਸ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਸੀਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਧੱਕੇਸ਼ਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

Advertisement