ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਪਾਰਟੀ ਦਾ ਸਾਬਕਾ ਚੇਅਰਮੈਨ ‘ਆਪ’ ’ਚ ਸ਼ਾਮਲ

11:46 AM Sep 16, 2024 IST

ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ 16 ਸਤੰਬਰ

Advertisement

ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਦੇ ਅਤੀ ਨਜਦੀਕੀ ਸਾਥੀ ਅਤੇ ਮਾਰਕੀਟ ਕਮੇਟੀ ਫਤਿਹਗੜ੍ਹ ਪੰਜਤੂਰ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਖੰਬੇ ਲੰਘੀ ਸ਼ਾਮ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਹਨਾਂ ਦੇ ਨਾਲ ਪਿੰਡ ਖੰਭੇ ਦੇ ਸਾਬਕਾ ਸਰਪੰਚ ਮਹਿਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਾਥੀ ‘ਆਪ’ ਵਿੱਚ ਸ਼ਾਮਿਲ ਹੋਏ। ਇਸ ਮੌਕੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਖੰਬੇ ਅਤੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਖੰਬੇ ਅਤੇ ਗੁਰਦਿਆਲ ਸਿੰਘ ਖੰਬੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਵਿਧਾਇਕ ਢੋਸ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਵਾਸੀਆਂ ਦੇ ਹਿੱਤਾਂ ਵਿੱਚ ਕੀਤੇ ਜਾ ਰਹੇ ਕੰਮ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਆਮ ਲੋਕ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਜੋ ਪੰਜਾਬ ਵਾਸੀਆਂ ਨਾਲ ਵਾਅਦੇ ਕੀਤੇ ਸਨ, ਉਹਨਾਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ‘ਆਪ’ ਸਰਕਾਰ ਨੂੰ ਭੰਡਣ ਤੋਂ ਇਲਾਵਾ ਕੋਈ ਦੂਜਾ ਮੁੱਦਾ ਬਾਕੀ ਨਹੀਂ ਬਚਿਆ ਹੈ। ਉਹਨਾਂ ਕਿਹਾ ਕਿ ਸੂਬੇ ਨੂੰ ਲੁੱਟਣਾ ਤੇ ਕੁੱਟਣ ਵਾਲੀਆਂ ਪਾਰਟੀਆਂ ਨੂੰ ਹੁਣ ਪੰਜਾਬ ਦੇ ਸੂਝਵਾਨ ਲੋਕ ਕਦੇ ਵੀ ਮੂੰਹ ਨਹੀਂ ਲਾਉਣਗੇ। ਉਹਦਾ ਸੀ ਕਿਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ ਚੇਅਰਮੈਨ ਅਤੇ ਉਹਨਾਂ ਦੇ ਸਾਥੀਆਂ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ।

Advertisement