ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਭਾਸ਼ ਚਾਵਲਾ ਭਾਜਪਾ ਵਿੱਚ ਸ਼ਾਮਲ

06:29 AM May 16, 2024 IST
ਸੁਭਾਸ਼ ਚਾਵਲਾ ਤੇ ਸੁਮਿਤ ਚਾਵਲਾ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਭਾਜਪਾ ਆਗੂ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ
ਚੰਡੀਗੜ੍ਹ, 15 ਮਈ
ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਦੋ ਵਾਰ ਮੇਅਰ ਰਹਿ ਚੁੱਕੇ ਸੁਭਾਸ਼ ਚਾਵਲਾ ਅਤੇ ਉਨ੍ਹਾਂ ਤੇ ਪੁੱਤਰ ਸੁਮਿਤ ਚਾਵਲਾ ਨੇ ਆਪਣੇ ਸਾਥੀਆਂ ਸਣੇ ਕਾਂਗਰਸ ਦਾ ਹੱਥ ਛੱਡ ਕੇ ਭਾਜਪਾ ਦਾ ਕਮਲ ਫੜਨ ਦਾ ਐਲਾਨ ਕਰ ਦਿੱਤਾ। ਭਾਜਪਾ ਦੀ ਕੌਮੀ ਮੀਤ ਪ੍ਰਧਾਨ ਸਰੋਜ ਪਾਂਡੇ, ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਤੇ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਸੈਕਟਰ-33 ਵਿੱਚ ਭਾਜਪਾ ਦਫ਼ਤਰ ‘ਕਮਲਮ’ ਵਿੱਚ ਸਿਰੋਪਾਓ ਪਾ ਕੇ ਚਾਵਲਾ ਪਿਓ-ਪੁੱਤ ਦਾ ਪਾਰਟੀ ਵਿੱਚ ਸਵਾਗਤ ਕੀਤਾ। ਕੌਮੀ ਮੀਤ ਪ੍ਰਧਾਨ ਸਰੋਜ ਪਾਂਡੇ ਨੇ ਸ੍ਰੀ ਚਾਵਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਚਾਵਲਾ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਦੌਰਾਨ ਸ੍ਰੀ ਚਾਵਲਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਫ਼ੈਸਲਾ ਕਾਂਗਰਸ ਤੇ ‘ਆਪ’ ਦੇ ਗੱਠਜੋੜ ਤੋਂ ਨਿਰਾਸ਼ ਹੋ ਕੇ ਲਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਨਾਲ ਗੱਠਜੋੜ ਕਰ ਕੇ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਹਾਸ਼ੀਏ ਵੱਲ ਤੇਜ਼ੀ ਨਾਲ ਵਧ ਰਹੀ ਹੈ। ਉਨ੍ਹਾਂ ਕਿਹਾ, ‘‘ਮੈਂ 21 ਸਾਲ ਦੀ ਉਮਰ ਵਿੱਚ ਕਾਂਗਰਸ ’ਚ ਸ਼ਾਮਲ ਹੋਇਆ ਸੀ, ਮੇਰੇ ਲਈ ਇਹ ਇੱਕ ਮੁਸ਼ਕਿਲ ਫੈਸਲਾ ਹੈ।’’ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ‘ਆਪ’ ਕਰ ਕੇ ਭਾਰੀ ਨੁਕਸਾਨ ਝੱਲਣਾ ਪਿਆ ਹੈ ਤੇ ਉਹ ਇਸ ਨੁਕਸਾਨ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ‘ਆਪ’ ਇੱਕ ਅਜਿਹੀ ਪਾਰਟੀ ਹੈ ਜੋ ਕਿ ਘਟੀਆ ਰਾਜਨੀਤੀ ਕਰਦੀ ਹੈ ਤੇ ਯੂਟੀ ਲੋਕ ਸਭਾ ਸੀਟ ਲਈ ‘ਆਪ’ ਨਾਲ ਹੱਥ ਮਿਲਾਉਣ ਦਾ ਕਾਂਗਰਸ ਦਾ ਫੈਸਲਾ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਿੱਚ ਕਾਂਗਰਸ ਨੂੰ ਖ਼ਤਮ ਕਰ ਦੇਵੇਗਾ। ਸ੍ਰੀ ਟੰਡਨ ਨੇ ਕਿਹਾ ਕਿ ਸੁਭਾਸ਼ ਚਾਵਲਾ ਦੇ ਸ਼ਾਮਲ ਹੋਣ ਨਾਲ ਚੰਡੀਗੜ੍ਹ ਭਾਜਪਾ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਸੁਭਾਸ਼ ਚਾਵਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੰਮ ਕਰਨ ਦੇ ਤਰੀਕੇ ਤੋਂ ਪ੍ਰਭਾਵਿਤ ਹੋ ਕੇ ਭਾਜਪਾ ’ਚ ਸ਼ਾਮਲ ਹੋਏ ਹਨ।

Advertisement

ਚਾਵਲਾ ਨੇ ਕਾਂਗਰਸ ਨਾਲ ਧੋਖਾ ਕੀਤਾ: ਰਾਜੀਵ ਸ਼ਰਮਾ

ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਕਿਹਾ ਕਿ ਸੁਭਾਸ਼ ਚਾਵਲਾ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਕਾਂਗਰਸ ਪਾਰਟੀ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸ੍ਰੀ ਚਾਵਲਾ ਨੂੰ ਦੋ ਵਾਰ ਮੇਅਰ ਬਣਾਇਆ, ਚੰਡੀਗੜ੍ਹ ਕਾਂਗਰਸ ਦੀ ਪ੍ਰਧਾਨਗੀ ਦਿੱਤੀ। ਇਸ ਤੋਂ ਇਲਾਵਾ ਉਹ ਪਾਰਟੀ ਦੇ ਹੋਰ ਅਹਿਮ ਅਹੁਦਿਆਂ ’ਤੇ ਕਾਬਜ਼ ਰਹੇ। ਪਾਰਟੀ ਤੋਂ ਐਨਾ ਸਭ ਕੁਝ ਹਾਸਲ ਕਰਨ ਤੋਂ ਬਾਅਦ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਜਾਣਾ ਗਲਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚਾਵਲਾ ਦੇ ਪਾਰਟੀ ਵਿੱਚੋਂ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ, ਬਲਕਿ ਲੋਕ ਸਭਾ ਚੋਣਾਂ ਵਿੱਚ ਮਨੀਸ਼ ਤਿਵਾੜੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰਨਗੇ।

Advertisement
Advertisement