ਚੰਡੀਗੜ੍ਹ ਕਾਂਗਰਸ ਦਾ ਸਾਬਕਾ ਪ੍ਰਧਾਨ ਸੁਭਾਸ਼ ਚਾਵਲਾ ਭਾਜਪਾ ਵਿੱਚ ਸ਼ਾਮਲ
06:47 AM May 16, 2024 IST
ਚੰਡੀਗੜ੍ਹ (ਟਨਸ): ਚੰਡੀਗੜ੍ਹ ਵਿੱਚ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੀ ਸਥਾਨਕ ਇਕਾਈ ਦੇ ਸਾਬਕਾ ਪ੍ਰਧਾਨ ਅਤੇ ਦੋ ਵਾਰ ਮੇਅਰ ਰਹਿ ਚੁੱਕੇ ਸੁਭਾਸ਼ ਚਾਵਲਾ ਅਤੇ ਉਨ੍ਹਾਂ ਦੇ ਪੁੱਤਰ ਸੁਮਿਤ ਚਾਵਲਾ ਨੇ ਆਪਣੇ ਸਾਥੀਆਂ ਸਣੇ ਕਾਂਗਰਸ ਦਾ ਹੱਥ ਛੱਡ ਕੇ ਭਾਜਪਾ ਦਾ ਕਮਲ ਫੜਨ ਦਾ ਐਲਾਨ ਕਰ ਦਿੱਤਾ। ਭਾਜਪਾ ਦੀ ਕੌਮੀ ਮੀਤ ਪ੍ਰਧਾਨ ਸਰੋਜ ਪਾਂਡੇ ਨੇ ਚਾਵਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
Advertisement
Advertisement
Related News
Advertisement