ਸਾਬਕਾ ਮੁੱਖ ਮੰਤਰੀ ਐੱਸਐੱਮ ਕ੍ਰਿਸ਼ਨਾ ਹਸਪਤਾਲ ਦਾਖ਼ਲ
08:08 AM Oct 20, 2024 IST
ਬੰਗਲੂਰੂ, 19 ਅਕਤੂਬਰ
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਸਐੱਮ ਕ੍ਰਿਸ਼ਨਾ ਨੂੰ ਅੱਜ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਨੇ ਬਿਆਨ ਵਿੱਚ ਦੱਸਿਆ, ‘‘ਸਾਬਕਾ ਕੇਂਦਰੀ ਮੰਤਰੀ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਸਐੱਮ ਕ੍ਰਿਸ਼ਨਾ ਨੂੰ ਸਿਹਤ ਜਾਂਚ ਲਈ ਬੰਗਲੂਰੂ ਦੇ ਪੁਰਾਣਾ ਹਵਾਈ ਅੱਡਾ ਮਾਰਗ ’ਤੇ ਮਨੀਪਾਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਸੋਮਵਾਰ ਤੱਕ ਛੁੱਟੀ ਮਿਲਣ ਦੀ ਉਮੀਦ ਹੈ।’’ ਕ੍ਰਿਸ਼ਨਾ (92) ਨੇ 2009 ਤੋਂ 2012 ਤੱਕ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਾਂਝੀ ਪ੍ਰਗਤੀਸ਼ੀਲ ਗੱਠਜੋੜ ਸਰਕਾਰ ਦੌਰਾਨ ਵਿਦੇਸ਼ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ। ਅਗਸਤ ਮਹੀਨੇ ਉਨ੍ਹਾਂ ਨੂੰ ਸਾਹ ਦੀ ਸਮੱਸਿਆ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। -ਪੀਟੀਆਈ
Advertisement
Advertisement