ਸਾਬਕਾ ਮੁੱਖ ਮੰਤਰੀ ਚੰਨੀ ਦੀ ਸੱਸ ਦੀਆਂ ਅਸਥੀਆਂ ਜਲ ਪ੍ਰਵਾਹ
07:47 AM Jan 05, 2025 IST
Advertisement
ਪੱਤਰ ਪ੍ਰੇਰਕ
ਕੀਰਤਪੁਰ ਸਾਹਿਬ, 4 ਜਨਵਰੀ
ਸਾਬਕਾ ਮੁੱਖ ਮੰਤਰੀ, ਜਲੰਧਰ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਦੀ ਸੱਸ ਅਤੇ ਡਾ. ਤੇਜਿੰਦਰ ਸਿੰਘ ਦੀ ਮਾਤਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਅੱਜ ਉਨ੍ਹਾਂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਨੇੜੇ ਸਤਲੁਜ ਦਰਿਆ ’ਤੇ ਬਣੇ ਅਸਤਘਾਟ ਵਿੱਚ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਸਾਰੇ ਪਰਿਵਾਰਿਕ ਮੈਂਬਰਾਂ ਨੇ ਅਸਤਘਾਟ ’ਤੇ ਅਸਥੀਆਂ ਜਲ ਪ੍ਰਵਾਹ ਕਰਨ ਮਗਰੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਮੱਥਾ ਟੇਕ ਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕੁਝ ਦੇਰ ਕੀਰਤਨ ਵੀ ਸਰਵਣ ਕੀਤਾ।
Advertisement
Advertisement
Advertisement