For the best experience, open
https://m.punjabitribuneonline.com
on your mobile browser.
Advertisement

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਜੇਲ੍ਹ ਜ਼ਰੂਰ ਜਾਣਗੇ: ਨੀਲ ਗਰਗ

07:55 AM Apr 25, 2024 IST
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਜੇਲ੍ਹ ਜ਼ਰੂਰ ਜਾਣਗੇ  ਨੀਲ ਗਰਗ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਪਰੈਲ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਸ ਬਿਆਨ ’ਤੇ ਜਵਾਬੀ ਹਮਲਾ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਪੰਜਾਬ ’ਚ ‘ਆਪ’ ਦੀ ਸਰਕਾਰ 1 ਜੂਨ ਤੋਂ ਬਾਅਦ ਡਿੱਗ ਜਾਵੇਗੀ। ਇਸ ਬਾਰੇ ‘ਆਪ’ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ 1 ਜੂਨ ਤੋਂ ਬਾਅਦ ਭਗਵੰਤ ਮਾਨ ਦੀ ਸਰਕਾਰ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤੀ ਨਾਲ ਪੰਜਾਬ ਦੀ ਭਲਾਈ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਚੰਨੀ ਦੀ ਸਰਕਾਰ ਵਿੱਚ ਵੱਡੀ ਗਿਣਤੀ ’ਚ ਭ੍ਰਿਸ਼ਟਾਚਾਰ ਤੇ ਘੁਟਾਲੇ ਹੋਏ ਸਨ। ਸ੍ਰੀ ਗਰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਮਾਮਲਿਆਂ ਵਿੱਚ ਜੇਲ੍ਹ ਜ਼ਰੂਰ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ਨੂੰ ਸਭ ਤੋਂ ਵੱਡਾ ਫ਼ਤਵਾ ਦਿੱਤਾ ਹੈ ਤੇ ‘ਆਪ’ ਲੋਕਾਂ ਦੇ ਫ਼ੈਸਲੇ ਦਾ ਪੂਰਾ ਸਤਿਕਾਰ ਕਰਦੀ ਹੈ।

Advertisement

Advertisement
Author Image

joginder kumar

View all posts

Advertisement
Advertisement
×