ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹੋਈ ਘਰ ਵਾਪਸੀ

08:54 AM Aug 29, 2024 IST
ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਸਵਾਗਤ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਤੇ ਹੋਰ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 28 ਅਗਸਤ
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਜੋ ਦੋ ਸਾਲ ਪਹਿਲਾਂ ਕਾਂਗਰਸ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ ਸਨ, ਨੇ ਘਰ ਵਾਪਸੀ ਕਰ ਲਈ ਹੈ। ਅਰੋੜਾ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਨਾਲ ਆਪਣੀ ਫ਼ੋਟੋ ਜਾਰੀ ਕਰਕੇ ਘਰ ਵਾਪਸੀ ਦਾ ਐਲਾਨ ਕੀਤਾ।
ਹੁਸ਼ਿਆਰਪੁਰ ਹਲਕੇ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਉਦਯੋਗ ਤੇ ਵਣਜ ਮੰਤਰੀ ਬਣੇ। ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਦੇ ਘਪਲੇ ’ਚ ਨਾਮ ਆਉਣ ਮਗਰੋਂ ਪਾਰਟੀ ’ਚ ਉਨ੍ਹਾਂ ਦਾ ਰੁਤਬਾ ਘਟ ਗਿਆ। ਮਗਰੋਂ ਵਿਜੀਲੈਂਸ ਬਿਊਰੋ ਦੇ ਅਸਿਸਟੈਂਟ ਸਬ ਇੰਸਪੈਕਟਰ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਹੇਠ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕਾਫ਼ੀ ਸਮਾਂ ਜੇਲ੍ਹ ’ਚ ਰਹਿਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਮਗਰੋਂ ਉਹ ਰਿਹਾਅ ਹੋਏ। ਵਿਜੀਲੈਂਸ ਨੇ ਜਦੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਤਾਂ ਉਹ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਸਨ। ਅਰੋੜਾ ਦੇ ਕਾਂਗਰਸ ’ਚ ਪਰਤਣ ਦੇ ਕਿਆਫ਼ੇ ਕਾਫ਼ੀ ਚਿਰ ਤੋਂ ਲਗਾਏ ਜਾ ਰਹੇ ਸਨ। ਸੀਨੀਅਰ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਜਦੋਂ ਉਨ੍ਹਾਂ ਨੂੰ ਘਰ ਮਿਲਣ ਆਏ ਤਾਂ ਉਦੋਂ ਹੀ ਉਨ੍ਹਾਂ ਦਾ ਕਾਂਗਰਸ ਵਿੱਚ ਆਉਣਾ ਤੈਅ ਮੰਨਿਆ ਜਾਣ ਲੱਗਿਆ ਸੀ।
ਭਾਜਪਾ ਆਗੂਆਂ ਨਾਲ ਚਾਹੇ ਉਨ੍ਹਾਂ ਦੇ ਮਤਭੇਦ ਨਹੀਂ ਹੋਏ ਪਰ ਭਗਵਾ ਪਾਰਟੀ ਵਿੱਚ ਉਨ੍ਹਾਂ ਨੇ ਕਦੀ ਵੀ ਆਪਣੇ ਆਪ ਨੂੰ ਸਹਿਜ ਮਹਿਸੂਸ ਨਹੀਂ ਕੀਤਾ।
ਲੋਕ ਸਭਾ ਚੋਣਾਂ ਲਈ ਹੁਸ਼ਿਆਰਪੁਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਸਟੇਜ ’ਤੇ ਅਰੋੜਾ ਦੀ ਗੈਰਮੌਜੂਦਗੀ ਨੇ ਵੀ ਉਨ੍ਹਾਂ ਦੀ ਭਾਜਪਾ ਤੋਂ ਦੂਰੀ ਦਾ ਸੰਕੇਤ ਦੇ ਦਿੱਤਾ ਸੀ। ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਛੱਡ ਕੇ ਜਾਣ ਦਾ ਅਫ਼ਸੋਸ ਹੈ ਅਤੇ ਉਹ ਇਸ ਲਈ ਪਾਰਟੀ ਵਰਕਰਾਂ ਅਤੇ ਪੰਜਾਬ ਵਾਸੀਆਂ ਤੋਂ ਮੁਆਫ਼ੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਭਾਜਪਾ ਪੰਜਾਬ ਲਈ ਵਧੀਆ ਕੰਮ ਕਰੇਗੀ ਪਰ ਉਨ੍ਹਾਂ ਦੀ ਸੋਚ ਗਲਤ ਨਿਕਲੀ। ਸ਼ਾਮ ਸੁੰਦਰ ਅਰੋੜਾ ਨੇ ਕਿਹਾ ਕਿ ਕਾਂਗਰਸ ਹੀ ਪੰਜਾਬ ਨੂੰ ਸਹੀ ਢੰਗ ਨਾਲ ਚਲਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।

Advertisement

ਪੰਜਾਬ ਦੇ ਸੀਨੀਅਰ ਆਗੂਆਂ ਨੇ ਅਰੋੜਾ ਦਾ ਕੀਤਾ ਸਵਾਗਤ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):

ਕਾਂਗਰਸ ਦੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਦੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਘਰ ਵਾਪਸੀ ਕਰਨ ’ਤੇ ਕਾਂਗਰਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਸੁੰਦਰ ਅਰੋੜਾ ਨੇ ਅੱਜ ਦਿੱਲੀ ਵਿਖੇ ਕਾਂਗਰਸ ਵਿੱਚ ਘਰ ਵਾਪਸੀ ਕੀਤੀ ਹੈ। ਇਸ ਤੋਂ ਬਾਅਦ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਵਿੱਚ ਪਹੁੰਚਣ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਹੋਰਨਾਂ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਸ਼ਾਮ ਸੁੰਦਰ ਅਰੋੜਾ ਕਾਂਗਰਸ ਸਰਕਾਰ ਦੇ ਸਮੇਂ ਕੈਬਨਿਟ ਮੰਤਰੀ ਰਹੇ ਹਨ, ਜਿਨ੍ਹਾਂ ਨੇ ਜੂਨ 2023 ਵਿੱਚ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ। ਉਨ੍ਹਾਂ ਨੇ ਅੱਜ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕਰ ਲਈ ਹੈ।

Advertisement

Advertisement