ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਕਾਂਗਰਸੀ ਮੰਤਰੀ ਸੁਰੇਸ਼ ਪਚੌਰੀ ਭਾਜਪਾ ’ਚ ਸ਼ਾਮਲ

07:51 AM Mar 10, 2024 IST
ਭੋਪਾਲ ਵਿੱਚ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪਚੌਰੀ ਦਾ ਭਾਜਪਾ ਵਿੱਚ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਮੋਹਨ ਯਾਦਵ, ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਹੋਰ। -ਫੋਟੋ: ਏਐੱਨਆਈ

ਭੋਪਾਲ, 9 ਮਾਰਚ
ਮੱਧ ਪ੍ਰਦੇਸ਼ ’ਚ ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪਚੌਰੀ ਤੇ ਸਾਬਕਾ ਸੰਸਦ ਮੈਂਬਰ ਗਜੇਂਦਰ ਸਿੰਘ ਰਾਜੂਖੇੜੀ ਅੱਜ ਇੱਥੇ ਭਾਜਪਾ ਸ਼ਾਮਲ ਹੋ ਗਏ। ਉਹ ਪੰਜ ਦਹਾਕਿਆਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ।
ਪਚੌਰੀ, ਰਾਜੂਖੇੜੀ ਅਤੇ ਕਈ ਸਾਬਕਾ ਵਿਧਾਇਕ ਅੱਜ ਭਾਜਪਾ ਦੇ ਸੂਬਾਈ ਹੈੱਡਕੁਆਰਟਰ ’ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਪਾਰਟੀ ਦੇ ਸੂਬਾ ਪ੍ਰਧਾਨ ਵੀ.ਡੀ. ਸ਼ਰਮਾ ਤੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮੌਜੂਦਗੀ ਦੌਰਾਨ ਭਗਵਾ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ਛੱਡ ਕੇ ਭਾਜਪਾ ’ਚ ਜਾਣ ਵਾਲੇ ਸਾਬਕਾ ਵਿਧਾਇਕਾਂ ਵਿੱਚ ਸੰਜੈ ਸ਼ੁਕਲਾ, ਅਰਜੁਨ ਪਲੀਆ, ਵਿਸ਼ਾਲ ਪਟੇਲ ਸ਼ਾਮਲ ਹਨ। ਗਾਂਧੀ ਪਰਿਵਾਰ ਦੇ ਕਰੀਬੀ ਰਹੇ ਪਚੌਰੀ (71) ਕੇਂਦਰੀ ਰੱਖਿਆ ਰਾਜ ਮੰਤਰੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਕਾਂਗਰਸ ਵੱਲੋਂ ਚਾਰ ਵਾਰ ਰਾਜ ਸਭਾ ਮੈਂਬਰ ਰਹੇ ਹਨ। ਇਸ ਮੌਕੇ ਪਚੌਰੀ ਨੇ ਕਿਹਾ ਕਿ ਕਾਂਗਰਸ ਪਹਿਲਾਂ ਜਾਤ ਅਤੇ ਵਰਗ ਰਹਿਤ ਸਮਾਜ ਦੀ ਗੱਲ ਕਰਦੀ ਸੀ ‘‘ਪਰ ਹੁਣ ਉਹ ਜਾਤਾਂ ਬਾਰੇ ਗੱਲ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਖਿਆ ਕਿ ਸੁਰੇਸ਼ ਪਚੌਰੀ ਬਿਨਾਂ ਸ਼ਰਤ ਭਾਜਪਾ ’ਚ ਸ਼ਾਮਲ ਹੋਏ ਹਨ। ਭਾਜਪਾ ’ਚ ਸ਼ਾਮਲ ਹੋਣ ਦੇ ਆਪਣੇ ਫ਼ੈਸਲੇ ਦਾ ਬਚਾਅ ਕਰਦਿਆਂ ਇਸ ਮੌਕੇ ਪਚੌਰੀ ਨੇ ਆਖਿਆ, ‘‘ਮੈਂ ਰੱਖਿਆ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ ਹਨ। ਫੌਜ ਦੀ ਬਹਾਦਰੀ ਬਾਰੇ ਕਦੇ ਵੀ ਸਵਾਲ ਨਹੀਂ ਉਠਾਇਆ। ਉਦੋਂ ਕਦੇ ਵੀ ਸਬੂਤ ਨਹੀਂ ਮੰਗੇ ਜਾਂਦੇ ਸਨ ਜਿਵੇਂ ਕਾਂਗਰਸੀ ਨੇਤਾਵਾਂ ਨੇ ‘ਸਰਜੀਕਲ ਸਟ੍ਰਾਈਕ’ ਬਾਰੇ (ਸਬੂਤ) ਮੰਗੇ ਸਨ।’’ -ਪੀਟੀਆਈ

Advertisement

Advertisement