ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਲਵਲੀ ਭਾਜਪਾ ਵਿੱਚ ਸ਼ਾਮਲ

07:34 AM May 05, 2024 IST
ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਿਸੰਘ ਲਵਲੀ ਦਾ ਭਾਜਪਾ ’ਚ ਸਵਾਗਤ ਕਰਦੇ ਹੋਏ ਪਾਰਟੀ ਆਗੂ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਮਈ
ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨਾਲ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਰਾਜਕੁਮਾਰ ਚੌਹਾਨ, ਸਾਬਕਾ ਵਿਧਾਇਕ ਨੀਰਜ ਬਸੋਆ ਤੇ ਨਸੀਬ ਸਿੰਘ ਸਮੇਤ ਕੁੱਝ ਹੋਰ ਆਗੂਆਂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਸਾਰਿਆਂ ਦਾ ਭਾਜਪਾ ਵਿੱਚ ਸਵਾਗਤ ਕੀਤਾ। ਇਸ ਦੌਰਾਨ ਸਾਬਕਾ ਕਾਂਗਰਸੀ ਆਗੂਆਂ ਨੇ ਲੋਕ ਸਭਾ ਚੋਣਾਂ ਦੌਰਾਨ ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਵਿਰੋਧੀ ਪਾਰਟੀ ਦੇ ਗੱਠਜੋੜ ਦੀ ਆਲੋਚਨਾ ਕੀਤੀ। ਲਵਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਲੀਡਰਸ਼ਿਪ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਅਜਿਹੇ ਸਮੇਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਦੋਂ ਉਹ ਗੁਆਚੇ ਹੋਏ ਮਹਿਸੂਸ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੋਦੀ ਮੌਜੂਦਾ ਲੋਕ ਸਭਾ ਚੋਣਾਂ ਵਿੱਚ ਵੱਡੇ ਬਹੁਮਤ ਨਾਲ ਸੱਤਾ ਬਰਕਰਾਰ ਰੱਖਣਗੇ। ਚਾਰ ਵਾਰ ਦੇ ਸਾਬਕਾ ਵਿਧਾਇਕ ਚੌਹਾਨ ਅਤੇ ਅਰਵਿੰਦਰ ਸਿੰਘ ਲਵਲੀ ਨੇ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਦੇ ਗੱਠਜੋੜ ਦਾ ਵਿਰੋਧ ਕਰਦਿਆਂ ਆਪਣੇ ਅਸਤੀਫ਼ੇ ਦੇ ਦਿੱਤੇ ਸਨ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਉਹ ਅਤੇ ਕੁੱਝ ਹੋਰ ਆਗੂ ਇਸ ਗੱਲ ਤੋਂ ਨਾਰਾਜ਼ ਸਨ ਕਿ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਕਨ੍ਹਈਆ ਕੁਮਾਰ ਅਤੇ ਉਦਿਤ ਰਾਜ ਨੂੰ ਉਮੀਦਵਾਰ ਬਣਾਇਆ ਹੈ। ਲਵਲੀ ਦੀ ਭਾਜਪਾ ਵਿੱਚ ਇਹ ਦੂਸਰੀ ਪਾਰੀ ਹੋਵੇਗੀ ਕਿਉਂਕਿ ਉਹ 2018 ਵਿੱਚ ਪਾਰਟੀ (ਭਾਜਪਾ) ਵਿੱਚ ਕੁੱਝ ਸਮਾਂ ਰਹਿਣ ਮਗਰੋਂ ਇਸ ਨੂੰ ਛੱਡ ਕੇ ਮੁੜ ਤੋਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਕੇਂਦਰੀ ਮੰਤਰੀ ਸ੍ਰੀ ਪੁਰੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰੇਗੀ।

Advertisement

Advertisement
Advertisement