For the best experience, open
https://m.punjabitribuneonline.com
on your mobile browser.
Advertisement

ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸਾਈਬਾਬਾ ਨਾਗਪੁਰ ਦੀ ਜੇਲ੍ਹ ’ਚੋਂ ਰਿਹਾਅ

11:52 AM Mar 07, 2024 IST
ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸਾਈਬਾਬਾ ਨਾਗਪੁਰ ਦੀ ਜੇਲ੍ਹ ’ਚੋਂ ਰਿਹਾਅ
Advertisement

ਨਾਗਪੁਰ, 7 ਮਾਰਚ
ਮਾਓਵਾਦੀਆਂ ਨਾਲ ਕਥਿਤ ਸਬੰਧਾਂ ਦੇ ਮਾਮਲੇ ਵਿੱਚ ਬੰਬੇ ਹਾਈ ਕੋਰਟ ਨੇ ਬਰੀ ਕੀਤੇ ਦਿੱਲੀ ਯੂਨੀਵਰਸਿਟੀ (ਡੀਯੂ) ਦੇ ਸਾਬਕਾ ਪ੍ਰੋਫੈਸਰ ਜੀਐੱਨ ਸਾਈਬਾਬਾ ਨੂੰ ਅੱਜ ਨਾਗਪੁਰ ਕੇਂਦਰੀ ਜੇਲ੍ਹ ’ਚੋਂ ਰਿਹਾਅ ਕੀਤਾ ਗਿਆ। ਅਦਾਲਤ ਨੇ ਮੰਗਲਵਾਰ ਨੂੰ ਸਾਈਬਾਬਾ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਸੀ। ਉਨ੍ਹਾਂ ਨੂੰ ਕਥਿਤ ਮਾਓਵਾਦੀ ਸਬੰਧਾਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸਾਈਬਾਬਾ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਅਧੀਨ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 2017 ਤੋਂ ਇੱਥੇ ਜੇਲ੍ਹ ਵਿੱਚ ਸੀ। ਇਸ ਤੋਂ ਪਹਿਲਾਂ ਉਹ 2014 ਤੋਂ 2016 ਤੱਕ ਇਸ ਜੇਲ੍ਹ ਵਿੱਚ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਸਰੀਰਕ ਅਪੰਗਤਾ ਕਾਰਨ ਵ੍ਹੀਲਚੇਅਰ ਦੀ ਵਰਤੋਂ ਕਰਨ ਵਾਲੇ ਸਾਈਬਾਬਾ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ‘ਮੇਰੀ ਸਿਹਤ ਬਹੁਤ ਖਰਾਬ ਹੈ। ਮੈਂ ਗੱਲ ਨਹੀਂ ਕਰ ਸਕਦਾ। ਮੈਨੂੰ ਪਹਿਲਾਂ ਇਲਾਜ ਕਰਵਾਉਣਾ ਪਵੇਗਾ, ਫਿਰ ਹੀ ਮੈਂ ਗੱਲ ਕਰ ਸਕਾਂਗਾ।’

Advertisement

Advertisement
Author Image

Advertisement
Advertisement
×