ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ

06:53 AM Jul 01, 2023 IST

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 30 ਜੂਨ
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ (75) ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਤਿੰਨ ਕੁ ਦਿਨ ਪਹਿਲਾਂ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਬੈਸਟ ਪਾਰਲੀਮੈਂਟੇਰੀਅਨ ਐਵਾਰਡ ਨਾਲ ਸਨਮਾਨਿਤ ਬੀਰ ਦਵਿੰਦਰ ਸਿੰਘ ਦੀ ਮੈਡੀਕਲ ਜਾਂਚ ਦੌਰਾਨ ਉਨ੍ਹਾਂ ਦੀ ਖ਼ੁਰਾਕ ਵਾਲੀ ਨਾਲੀ ਵਿੱਚ ਕੈਂਸਰ ਹੋਣ ਦੀ ਪੁਸ਼ਟੀ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਕੀਮੋਥੈਰੇਪੀ ਹੋਈ। ਇਸ ਮਗਰੋਂ ਉਨ੍ਹਾਂ ਦੀ ਸਿਹਤ ਕਾਫ਼ੀ ਕਮਜ਼ੋਰ ਹੋ ਗਈ ਸੀ। ਅੱਜ ਪੀਜੀਆਈ ਹਸਪਤਾਲ ਵਿੱਚ ਸਵੇਰੇ 11 ਕੁ ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਅੰਤਿਮ ਸਮੇਂ ਉਨ੍ਹਾਂ ਕੋਲ ਪੁੱਤਰ ਆਨੰਤਵੀਰ ਸਿੰਘ ਸਰਾਓ ਅਤੇ ਧੀ ਵਿੰਕੂ ਸਰਾਓ ਮੌਜੂਦ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਰ ਦਵਿੰਦਰ ਸਿੰਘ ਦਾ ਸਸਕਾਰ ਸੋਮਵਾਰ 3 ਜੁਲਾਈ ਨੂੰ ਬਾਅਦ ਦੁਪਹਿਰ ਪਟਿਆਲਾ ਦੇ ਬਡੂੰਗਰ ਸਥਿਤ ਸ਼ਮਸ਼ਾਨਘਾਟ ’ਚ ਹੋਵੇਗਾ। ਜ਼ਿਕਰਯੋਗ ਹੈ ਕਿ ਮੁੱਢਲੀ ਪੜ੍ਹਾਈ ਤੋਂ ਬਾਅਦ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਵਜੋਂ ਸਿਆਸਤ ਵਿੱਚ ਆਉਣ ਮਗਰੋਂ ਬੀਰ ਦਵਿੰਦਰ ਸਿੰਘ ਨੇ ਪੰਜਾਬ ਦੀਆਂ ਕਈ ਸਿਆਸੀ ਪਾਰਟੀਆਂ ਵਿੱਚ ਸਰਗਰਮੀ ਨਾਲ ਕੰਮ ਕੀਤਾ।

Advertisement

ਮੁੱਖ ਮੰਤਰੀ ਤੇ ਹੋਰਨਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗਡ਼੍ਹ (ਟਨਸ): ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇਕ ਸੂਝਵਾਨ ਸ਼ਖਸੀਅਤ ਤੋਂ ਮਹਿਰੂਮ ਹੋ ਗਿਆ ਹੈ। ਬੀਰ ਦਵਿੰਦਰ ਸਿੰਘ ਨੇ ਵੱਖ-ਵੱਖ ਅਹੁਦਿਆਂ ਉਤੇ ਸੇਵਾ ਨਿਭਾਉਂਦਿਆਂ ਪੰਜਾਬ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਇਆ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਨਾਲ ਸਿੱਖ ਪੰਥ, ਦੇਸ਼ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਭਾਜਪਾ ਆਗੂ ਸੁਖਮਿੰਦਰ ਸਿੰਘ ਗਰੇਵਾਲ ਆਦਿ ਨੇ ਵੀ ਸਾਬਕਾ ਡਿਪਟੀ ਸਪੀਕਰ ਦੇੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Advertisement
Advertisement
Tags :
ਸਪੀਕਰਸਾਬਕਾਸਿੰਘਡਿਪਟੀਦਵਿੰਦਰਦੇਹਾਂਤਬੀਰ ਦਵਿੰਦਰ ਸਿੰਘ
Advertisement