ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਕੂਟਨੀਤਕ ਸੰਜੀਵ ਅਰੋੜਾ ਨੇ ਸਿਆਸਤ ’ਚ ਕਦਮ ਰੱਖਿਆ

07:52 AM May 23, 2024 IST

ਹਰਪ੍ਰੀਤ ਕੌਰ
ਹੁਸ਼ਿਆਰਪੁਰ, 22 ਮਈ
ਸਾਬਕਾ ਕੂਟਨੀਤਕ ਤਰਨਜੀਤ ਸਿੰਘ ਸੰਧੂ ਮਗਰੋਂ ਪੰਜਾਬ ਨਾਲ ਸਬੰਧਤ 1984 ਬੈਚ ਦੇ ਆਈਐੱਫਐੱਸ ਅਧਿਕਾਰੀ ਸੰਜੀਵ ਅਰੋੜਾ ਨੇ ਵੀ ਸਿਆਸਤ ਵਿੱਚ ਕਦਮ ਰੱਖ ਲਿਆ ਹੈ। ਉਹ ਬੀਤੇ ਦਿਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ ਵਿੱਚ ਦਿੱਲੀ ’ਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸਿਆਸੀ ਪਾਰੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਉਹ ਆਪਣੇ ਪਿੱਤਰੀ ਸ਼ਹਿਰ ਹੁਸ਼ਿਆਰਪੁਰ ਆਏ। ਇਸ ਦੌਰਾਨ ਉਨ੍ਹਾਂ ਜਿਹੜੇ ਸਕੂਲਾਂ ਤੋਂ ਵਿੱਦਿਆ ਹਾਸਲ ਕੀਤੀ ਸੀ, ਉਨ੍ਹਾਂ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮਿਲੇ। ਅਰੋੜਾ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਨੀਤੀਆਂ ਅਤੇ ਦੇਸ਼ ਦੀ ਆਜ਼ਾਦੀ ਤੇ ਤਰੱਕੀ ਵਿੱਚ ਪਾਏ ਯੋਗਦਾਨ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਸ ਨੂੰ ਉਹ ਆਪਣੀ ਤਾਲੀਮ ਤੇ ਤਜਰਬੇ ਨਾਲ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਤਰਨਜੀਤ ਸਿੰਘ ਸੰਧੂ ਇੱਕ ਵਧੀਆ ਕੂਟਨੀਤਕ ਰਹੇ ਹਨ ਪਰ ਉਨ੍ਹਾਂ ਨੇ ਗ਼ਲਤ ਪਾਰਟੀ (ਭਾਜਪਾ) ਚੁਣੀ ਹੈ। ਗੌਰਤਲਬ ਹੈ ਕਿ ਸੰਧੂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹਨ।

Advertisement

Advertisement
Advertisement