ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਥ ਅਕਾਲੀ ਦਲ ਦਾ ਸਾਬਕਾ ਜ਼ਿਲ੍ਹਾ ਪ੍ਰਧਾਨ ਬੱਬਲ ‘ਆਪ’ ਵਿੱਚ ਸ਼ਾਮਲ

07:52 AM Apr 27, 2024 IST
ਗੁਰਪ੍ਰੀਤ ਬੱਬਲ ਦਾ ਸਵਾਗਤ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਗੁਰਪ੍ਰੀਤ ਗੋਗੀ।

ਗੁਰਿੰਦਰ ਸਿੰਘ
ਲੁਧਿਆਣਾ, 26 ਅਪਰੈਲ
ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਅਕਾਲੀ ਜੱਥਾ ਸ਼ਹਿਰੀ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਬੱਬਲ ਅਕਾਲੀ ਦਲ ਨੂੰ ਛੱਡ ਕੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇੱਥੇ ਇੱਕ ਸਮਾਗਮ ਦੌਰਾਨ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਹਾਜ਼ਰੀ ਵਿੱਚ ਉਹ ‘ਆਪ’ ਵਿੱਚ ਸ਼ਾਮਲ ਹੋਏ। ਇਸ ਮੌਕੇ ਦੋਹਾਂ ਆਗੂਆਂ ਨੇ ਸ੍ਰੀ ਬੱਬਲ ਨੂੰ ਸਿਰੋਪਾ ਭੇਟ ਕਰਕੇ ਪਾਰਟੀ ਵਿੱਚ ਸ਼ਾਮਲ ਕੀਤਾ।
ਇਸ ਮੌਕੇ ਸ੍ਰੀ ਬੱਬਲ ਨੇ ਕਿਹਾ ਕਿ ਅਕਾਲੀ ਦਲ ਵਰਕਰਾਂ ਦੀ ਨਹੀਂ ਬਲਕਿ ਸਰਮਾਏਦਾਰ ਲੋਕਾਂ ਦੀ ਪਾਰਟੀ ਬਣ ਗਈ ਹੈ ਜਿੱਥੇ ਵਰਕਰ ਦੀ ਕੋਈ ਕਦਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ 27 ਸਾਲ ਤੋਂ ਅਕਾਲੀ ਦਲ ਵਿੱਚ ਹਨ ਪਰ ਹੁਣ ਪਾਰਟੀ ਵਰਕਰਾਂ ਦੀ ਨਹੀਂ ਰਹੀ ਜਿਸ ਕਾਰਨ ਵਰਕਰਾਂ ਵਿੱਚ ਭਾਰੀ ਨਮੋਸ਼ੀ ਹੈ ਅਤੇ ਉਹ ਖੁਦ ਨੂੰ ਯਤੀਮ ਸਮਝ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਆਪਣੇ ਸਾਥੀਆਂ ਸਮੇਤ ਅਸ਼ੋਕ ਪਰਾਸ਼ਰ ਪੱਪੀ ਦੀ ਜਿੱਤ ਲਈ ਦਿਨ-ਰਾਤ ਇੱਕ ਕਰਨਗੇ। ਇਸ ਮੌਕੇ ਅਸ਼ੋਕ ਪਰਾਸ਼ਰ ਪੱਪੀ ਅਤੇ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਰਕਰ ਦੀ ਕਦਰ ਕਰਦੀ ਹੈ ਅਤੇ ਕੰਮ ਕਰਨ ਵਾਲਿਆਂ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਬੱਬਲ ਅਤੇ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਇੱਜ਼ਤ ਮਾਣ ਦਿੱਤਾ ਜਾਵੇਗਾ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਗੁਰਪ੍ਰੀਤ ਸਿੰਘ ਬੇਦੀ, ਇੰਦਰ ਵਰਸ਼ਾ ਰਾਮਪਾਲ, ਦਵਿੰਦਰ ਸਿੰਘ ਘੁੰਮਣ, ਸਰਪੰਚ ਭੋਲਾ ਗਰੇਵਾਲ ਅਤੇ ਸੁਖਚੈਨ ਕੌਰ ਬੱਸੀ ਆਦਿ ਵੀ ਹਾਜ਼ਰ ਸਨ।

Advertisement

Advertisement
Advertisement