ਹਰਿਆਣਾ ਦੇ ਸਾਬਕਾ ਵਿਧਾਇਕ ਦੀ ਗ੍ਰਿਫ਼ਤਾਰੀ ਗ਼ਲਤ ਕਰਾਰ
06:34 AM Jan 04, 2025 IST
ਨਵੀਂ ਦਿੱਲੀ:
Advertisement
ਸੁਪਰੀਮ ਕੋਰਟ ਨੇ ਹਰਿਆਣਾ ਦੇ ਸਾਬਕਾ ਕਾਂਗਰਸ ਵਿਧਾਇਕ ਸੁਰੇਂਦਰ ਪੰਵਾਰ ਤੋਂ ਤਕਰੀਬਨ 15 ਘੰਟੇ ਪੁੱਛ-ਪੜਤਾਲ ਦੌਰਾਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਰਵੱਈਏ ਨੂੰ ‘ਮਨਮਰਜ਼ੀ ਵਾਲਾ’ ਤੇ ‘ਅਣਮਨੁੱਖੀ’ ਕਰਾਰ ਦਿੱਤਾ ਅਤੇ ਨੇਤਾ ਦੀ ਗ੍ਰਿਫ਼ਤਾਰੀ ਨੂੰ ਨਾਜਾਇਜ਼ ਕਰਾਰ ਦੇਣ ਵਾਲਾ ਹੁਕਮ ਬਰਕਰਾਰ ਰੱਖਿਆ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਇਹ ਈਡੀ ਅਧਿਕਾਰੀਆਂ ਦਾ ਅਣਮਨੁੱਖੀ ਰਵੱਈਆ ਹੈ ਕਿਉਂਕਿ ਇਹ ਮਾਮਲਾ ਕਿਸੇ ਅਤਿਵਾਦੀ ਗਤੀਵਿਧੀ ਨਾਲ ਨਹੀਂ, ਬਲਕਿ ਗ਼ੈਰਕਾਨੂੰਨੀ ਰੇਤ ਖਣਨ ਨਾਲ ਸਬੰਧਤ ਹੈ। ਬੈਂਚ ਨੇ ਕਿਹਾ, ‘ਅਜਿਹੇ ਮਾਮਲੇ ’ਚ ਲੋਕਾਂ ਨਾਲ ਅਜਿਹਾ ਵਿਹਾਰ ਨਹੀਂ ਕੀਤਾ ਜਾਣਾ ਚਾਹੀਦਾ। ਤੁਸੀਂ ਅਸਲ ਵਿੱਚ ਇੱਕ ਵਿਅਕਤੀ ਨੂੰ ਬਿਆਨ ਦੇਣ ਲਈ ਮਜਬੂਰ ਕੀਤਾ ਹੈ।’ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਈਡੀ ਦੀ ਪਟੀਸ਼ਨ ਖਾਰਜ ਕਰਦਿਆਂ ਕਿਹਾ, ‘ਅਸੀਂ ਹਾਈ ਕੋਰਟ ਦੇ ਇਸ ਹੁਕਮ ’ਚ ਦਖਲ ਨਹੀਂ ਦੇਣਾ ਚਾਹੁੰਦੇ ਕਿ ਨੇਤਾ ਦੀ ਗ੍ਰਿਫ਼ਤਾਰੀ ਨਾਜਾਇਜ਼ ਸੀ।’ -ਪੀਟੀਆਈ
Advertisement
Advertisement