ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਨੂੰ 20 ਸਾਲ ਦੀ ਕੈਦ

07:39 AM Mar 29, 2024 IST

ਪਾਲਨਪੁਰ, 28 ਮਾਰਚ
ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਵਿਚ ਪਾਲਨਪੁਰ ਦੀ ਸੈਸ਼ਨਜ਼ ਕੋਰਟ ਨੇ ਇਕ ਵਕੀਲ ਨੂੰ ਨਸ਼ਿਆਂ ਦੇ ਕੇਸ ਵਿਚ ਫਸਾਉਣ ਨਾਲ ਸਬੰਧਤ ਮਾਮਲੇ ਵਿਚ ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਭੱਟ ਨੂੰ ਦੋ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ ਜਿਸ ਦੀ ਅਦਾਇਗੀ ਨਾ ਕੀਤੇ ਜਾਣ ’ਤੇ ਭੱਟ ਨੂੰ ਇਕ ਸਾਲ ਦੀ ਵਾਧੂ ਸਜ਼ਾ ਕੱਟਣੀ ਹੋਵੇਗੀ। ਇਹ ਕੇਸ 28 ਸਾਲ ਪੁਰਾਣਾ ਹੈ। ਭੱਟ ਨੂੰ ਰਾਜਸਥਾਨ ਆਧਾਰਿਤ ਵਕੀਲ ਨੂੰ ਇਕ ਝੂਠੇ ਨਸ਼ਿਆਂ ਦੇ ਕੇੇਸ ਵਿਚ ਫਸਾਉਣ ਦਾ ਦੋਸ਼ੀ ਕਰਾਰ ਦਿੱਤਾ ਗਿਆ ਸੀ। ਪੁਲੀਸ ਨੇ ਪਾਲਨਪੁਰ ਦੇ ਇਕ ਹੋਟਲ ਦੇ ਕਮਰੇ ਵਿਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਸਨ ਤੇ ਪੀੜਤ ਵਕੀਲ ਇਸ ਕਮਰੇ ਵਿਚ ਠਹਿਰਿਆ ਹੋਇਆ ਸੀ। ਭੱਟ ਉਸ ਵੇਲੇ ਬਨਾਸਕਾਂਠਾ ਦੇ ਐੱਸਪੀ ਸਨ। ਕੋਰਟ ਨੇ ਸਪਸ਼ਟ ਕੀਤਾ ਕਿ ਭੱਟ ਨੂੰ ਸੁਣਾਈ 20 ਸਾਲ ਕੈਦ ਦੀ ਸਜ਼ਾ ਉਸ ਨੂੰ ਜਾਮਨਗਰ ਹਿਰਾਸਤੀ ਮੌਤ ਕੇਸ ਵਿਚ ਸੁਣਾਈ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਮਗਰੋਂ ਸ਼ੁਰੂ ਹੋਵੇਗੀ। ਭੱਟ ਨੂੰ ਸਾਲ 2015 ਵਿਚ ਪੁਲੀਸ ਬਲ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ ਤੇ ਸਾਬਕਾ ਪੁਲੀਸ ਅਧਿਕਾਰੀ 2018 ਤੋਂ ਜੇਲ੍ਹ ਵਿਚ ਬੰਦ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਜੇ.ਐੱਨ.ਠੱਕਰ ਨੇ ਭੱਟ ਨੂੰ ਐੱਨਡੀਪੀਐੱਸ ਐਕਟ ਤੇ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਹੇਠ ਬੁੱਧਵਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸਜ਼ਾ ਦਾ ਐਲਾਨ ਅੱਜ ਕੀਤਾ ਗਿਆ ਹੈ। -ਪੀਟੀਆਈ

Advertisement

Advertisement
Advertisement