For the best experience, open
https://m.punjabitribuneonline.com
on your mobile browser.
Advertisement

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਸੇਵਾਵਾਂ ਵਾਪਸ ਲਈਆਂ

06:56 AM Dec 04, 2024 IST
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਸੇਵਾਵਾਂ ਵਾਪਸ ਲਈਆਂ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ 2015 ਵਿੱਚ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ’ਤੇ ਅੱਜ ਫੌਰੀ ਅਮਲ ਕਰਦਿਆਂ ਤਿੰਨ ਤਤਕਾਲੀ ਜਥੇਦਾਰਾਂ ਖਿਲਾਫ਼ ਕਾਰਵਾਈ ਤਹਿਤ ਸ੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲੈ ਲਈਆਂ, ਜਦੋਂਕਿ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ, ਜੋ ਇਸ ਸਮੇਂ ਸ੍ਰੀ ਅਕਾਲ ਤਖਤ ਦੇ ਹੈੱਡ ਗ੍ਰੰਥੀ ਹਨ, ਦਾ ਤਬਾਦਲਾ ਗੁਰਦੁਆਰਾ ਮੁਕਤਸਰ ਸਾਹਿਬ ਵਿਖੇ ਕਰ ਦਿੱਤਾ ਹੈ।
ਗਿਆਨੀ ਗੁਰਬਚਨ ਸਿੰਘ ਜੋ ਇਸ ਸਮੇਂ ਹਰਿਮੰਦਰ ਸਾਹਿਬ ਸਮੂਹ ਵਿਖੇ ਬਣੇ ਰਿਹਾਇਸ਼ੀ ਘਰਾਂ ਵਿੱਚ ਰਹਿ ਰਹੇ ਹਨ, ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਵਹੀਰ ਦੇ ਕੋਆਰਡੀਨੇਟਰ ਵਜੋਂ ਦੋ ਵਾਹਨ ਅਤੇ ਪੰਜ ਸੇਵਾਦਾਰ ਦਿੱਤੇ ਹੋਏ ਸਨ। ਉਨ੍ਹਾਂ ਕੋਲੋਂ ਦੋ ਵਾਹਨ ਤੇ ਸੇਵਾਦਾਰ ਵਾਪਸ ਬੁਲਾ ਲਏ ਗਏ ਹਨ। ਧਰਮ ਪ੍ਰਚਾਰ ਵਹੀਰ ਦੇ ਕੋਆਰਡੀਨੇਟਰ ਦੀ ਸੇਵਾ ਵੀ ਵਾਪਸ ਲੈ ਲਈ ਹੈ। ਇਸੇ ਤਰ੍ਹਾਂ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਦਾ ਫੌਰੀ ਤਬਾਦਲਾ ਕਰਦਿਆਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਤੋਂ ਗੁਰਦੁਆਰਾ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸਿੰਘ ਸਾਹਿਬਾਨ ਨੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਤਤਕਾਲੀ ਤਿੰਨ ਜਥੇਦਾਰਾਂ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਭੇਜੇ ਗਏ ਸਪਸ਼ਟੀਕਰਨ ਨੂੰ ਗੈਰ-ਤਸੱਲੀਬਖਸ਼ ਕਰਾਰ ਦਿੰਦਿਆਂ ਆਦੇਸ਼ ਕੀਤਾ ਸੀ ਕਿ ਜਦੋਂ ਤੱਕ ਇਹ ਤਿੰਨੋਂ ਇੱਥੇ ਪੇਸ਼ ਹੋ ਕੇ ਗੁਰੂ ਪੰਥ ਕੋਲੋਂ ਮੁਆਫ਼ੀ ਨਹੀਂ ਮੰਗਦੇ, ਇਨ੍ਹਾਂ ’ਤੇ ਜਨਤਕ ਸਮਾਗਮਾਂ ਵਿੱਚ ਬੋਲਣ ਉੱਤੇ ਰੋਕ ਲਾਈ ਜਾਂਦੀ ਹੈ। ਗਿਆਨੀ ਇਕਬਾਲ ਸਿੰਘ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਪਹਿਲਾਂ ਹੀ ਸੇਵਾਮੁਕਤ ਹੋ ਚੁੱਕੇ ਹਨ। ਇਸ ਮਾਮਲੇ ਵਿੱਚ ਸ਼ਾਮਲ ਸਾਬਕਾ ਜਥੇਦਾਰ ਮਰਹੂਮ ਗਿਆਨੀ ਮੱਲ ਸਿੰਘ ਦਾ ਦੇਹਾਂਤ ਹੋ ਚੁੱਕਾ ਹੈ।

Advertisement

ਸੁਖਬੀਰ ਸਣੇ ਹੋਰ ਅਕਾਲੀ ਆਗੂਆਂ ਨੂੰ ਲਾਈ ਤਨਖਾਹ ਜਾਇਜ਼: ਕਾਲਕਾ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ):

Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖਤ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਤਨਖਾਹ ਲਾਏ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਅੱਜ ਸ਼ਾਮ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਸ੍ਰੀ ਕਾਲਕਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬੀਤੇ ਦਿਨ ਕੀਤਾ ਗਿਆ ਫੈਸਲਾ ਇਤਿਹਾਸਿਕ ਹੈ, ਜਿਸ ਦੀ ਸਿੱਖ ਪੰਥ ਵੱਲੋਂ ਲੰਮੇ ਸਮੇਂ ਤੋ ਉਡੀਕ ਕੀਤੀ ਜਾ ਰਹੀ ਸੀ।

Advertisement
Author Image

joginder kumar

View all posts

Advertisement