For the best experience, open
https://m.punjabitribuneonline.com
on your mobile browser.
Advertisement

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ ਐਸਕਾਰਟ ਗੱਡੀ ਹਾਦਸੇ ਦਾ ਸ਼ਿਕਾਰ, ਡਰਾਈਵਰ ਦੀ ਮੌਤ

01:26 PM Aug 21, 2024 IST
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ ਐਸਕਾਰਟ ਗੱਡੀ ਹਾਦਸੇ ਦਾ ਸ਼ਿਕਾਰ  ਡਰਾਈਵਰ ਦੀ ਮੌਤ
Advertisement

ਸਰਾਏਕੇਲਾ (ਝਾਰਖੰਡ), 21 ਅਗਸਤ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ ਐਸਕਾਰਟ ਟੀਮ ਦੇ ਡਰਾਈਵਰ ਦੀ ਸਰਾਏਕੇਲਾ-ਖਰਸਵਾਂ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ। ਐਸਕਾਰਟ ਟੀਮ ਸੋਰੇਨ ਨੂੰ ਜ਼ਿਲ੍ਹੇ ਦੇ ਜੱਦੀ ਪਿੰਡ ਝਿਲਿੰਗੋਰਾ ਵਿਖੇ ਛੱਡਣ ਤੋਂ ਬਾਅਦ ਵਾਪਸ ਆ ਰਹੀ ਸੀ, ਜਦੋਂ ਤੜਕੇ ਕਰੀਬ 1.30 ਵਜੇ ਸਰਾਏਕੇਲਾ-ਕਾਂਦਰਾ ਰੋਡ 'ਤੇ ਮੁਡੀਆ ਚੌਕ ਨੇੜੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ। ਮ੍ਰਿਤਕ ਦੀ ਪਛਾਣ ਕਾਂਸਟੇਬਲ ਵਿਨੈ ਕੁਮਾਰ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟੀਮ ਦੇ ਚਾਰ ਹੋਰ ਮੈਂਬਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ।

Advertisement
Advertisement
Author Image

Advertisement
×