ਦਿ ਟ੍ਰਿਬਿਊਨ ਟਰੱਸਟ ਦੇ ਸਾਬਕਾ ਮੈਂਬਰ ਨਰੇਸ਼ ਮੋਹਨ ਦਾ ਦੇਹਾਂਤ
12:11 PM May 16, 2024 IST
Advertisement
ਨਵੀਂ ਦਿੱਲੀ, 16 ਮਈ
ਦਿ ਟ੍ਰਿਬਿਊਨ ਟਰੱਸਟ ਦੇ ਸਾਬਕਾ ਮੈਂਬਰ ਨਰੇਸ਼ ਮੋਹਨ ਦਾ ਅੱਜ ਸਵੇਰੇ ਇਥੋਂ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 82 ਸਾਲ ਦੇ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਆਈਸੀਯੂ ਵਿੱਚ ਸਨ। ਸ੍ਰੀ ਨਰੇਸ਼ ਮੋਹਨ ਨੇ ਹਿੰਦੁਸਤਾਨ ਟਾਈਮਜ਼ ਦੇ ਕਾਰਜਕਾਰੀ ਪ੍ਰਧਾਨ, ਇੰਡੀਅਨ ਨਿਊਜ਼ਪੇਪਰ ਸੁਸਾਇਟੀ ਦੇ ਪ੍ਰਧਾਨ, ਯੂਨਾਈਟਿਡ ਨਿਊਜ਼ ਆਫ਼ ਇੰਡੀਆ ਦੇ ਚੇਅਰਮੈਨ ਅਤੇ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਮੈਂਬਰ ਵਜੋਂ ਸੇਵਾ ਨਿਭਾਈ।
Advertisement
Advertisement