ਜੇਲ੍ਹ ’ਚੋਂ ਰਿਹਾਈ ਮਗਰੋਂ ਸਾਬਕਾ ਮੰਤਰੀ ਆਸ਼ੂ ਘਰ ਪੁੱਜੇ
07:44 AM Dec 23, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਦਸੰਬਰ
ਵਿਜੀਲੈਂਸ ਬਿਊਰੋ ਤੇ ਈਡੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਦਰਜ ਮਾਮਲਿਆਂ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਮਗਰੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅੱਜ ਨਾਭਾ ਜੇਲ੍ਹ ਤੋਂ ਰਿਹਾਅ ਹੋ ਕੇ ਲੁਧਿਆਣਾ ਸਥਿਤ ਆਪਣੀ ਰਿਹਾਇਸ਼ ’ਤੇ ਪੁੱਜ ਗਏ ਹਨ। ਆਸ਼ੂ ਦੇਰ ਸ਼ਾਮ ਮਾਡਲ ਗਰਾਮ ਸਥਿਤ ਰਿਹਾਇਸ਼ ’ਤੇ ਪੁੱਜੇ, ਜਿੱਥੇ ਪਤਨੀ ਮਮਤਾ ਆਸ਼ੂ ਤੇ ਹੋਰ ਪਰਿਵਾਰਕ ਮੈਂਬਰਾਂ ਸਣੇ ਸਮਰਥਕਾਂ ਨੇ ਸਾਬਕਾ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਆਸ਼ੂ ਨੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਸਿਆਸੀ ਬਦਲਾਖ਼ੋਰੀ ਤਹਿਤ ਮਾਮਲੇ ਦਰਜ ਕੀਤੇ ਗਏ ਸਨ ਜਿਨ੍ਹਾਂ ਬਾਰੇ ਅਦਾਲਤ ਨੇ ਜਵਾਬ ਦੇ ਦਿੱਤਾ ਹੈ। ਚੋਣਾਂ ਸਬੰਧੀ ਸਵਾਲ ’ਤੇ ਆਸ਼ੂ ਨੇ ਕਿਹਾ, ‘ਸਰਕਾਰ ਨੇ ਮੈਨੂੰ ਚੋਣਾਂ ਤੋਂ ਲਾਂਭੇ ਰੱਖਣ ਲਈ ਜ਼ਮਾਨਤ ਮਿਲਣ ਦੇ ਬਾਵਜੂਦ ਜੇਲ੍ਹ ਅੰਦਰ ਰੱਖਿਆ।’
Advertisement
Advertisement