ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋਹਰੀ ਨਾਗਰਿਕਤਾ ਮਾਮਲੇ ਵਿੱਚ ਸਾਬਕਾ ਮੰਤਰੀ ਹੈਨਰੀ ਬਰੀ

07:47 AM Feb 17, 2024 IST

ਪੱਤਰ ਪ੍ਰੇਰਕ
ਜਲੰਧਰ, 16 ਫਰਵਰੀ
ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਅੱਜ ਅਦਾਲਤ ਨੇ ਦੋਹਰੀ ਨਾਗਰਿਕਤਾ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਉਸ ਖ਼ਿਲਾਫ਼ ਭਾਰਤੀ ਅਤੇ ਵਿਦੇਸ਼ੀ ਪਾਸਪੋਰਟ ਨਾਲ ਚੋਣ ਲੜਨ ਦਾ ਮਾਮਲਾ ਚੱਲ ਰਿਹਾ ਸੀ। ਸੀਜੇਐੱਮ ਐੱਨਆਰਆਈ ਗਗਨਦੀਪ ਸਿੰਘ ਗਰਗ ਦੀ ਅਦਾਲਤ ਵਿੱਚ ਹੈਨਰੀ ਖ਼ਿਲਾਫ਼ ਦੋਸ਼ ਸਾਬਤ ਨਹੀਂ ਹੋ ਸਕੇ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਬਰੀ ਕਰਨ ਦਾ ਹੁਕਮ ਦਿੱਤਾ। ਜ਼ਿਕਰਯੋਗ ਹੈ ਕਿ ਗੁਰਜੀਤ ਸਿੰਘ ਸੰਘੇੜਾ ਨੇ ਅਦਾਲਤ ਵਿੱਚ ਬਿਆਨ ਦਰਜ ਕਰਵਾਇਆ ਸੀ ਕਿ ਉਸ ਦੇ ਪਿਤਾ ਅਵਤਾਰ ਹੈਨਰੀ ਨੇ ਉਸ ਦੀ ਮਾਂ ਨੂੰ ਤਲਾਕ ਦਿੱਤੇ ਬਿਨਾਂ ਹੀ ਦੂਜਾ ਵਿਆਹ ਕਰ ਲਿਆ ਸੀ। ਉਸ ਨੇ ਦੱਸਿਆ ਕਿ ਉਸ ਦੇ ਪਿਤਾ 1962 ਵਿੱਚ ਯੂਕੇ ਗਏ ਸਨ ਅਤੇ ਉਨ੍ਹਾਂ ਦਾ ਵਿਆਹ 1965 ਵਿੱਚ ਸੁਰਿੰਦਰ ਕੌਰ (ਹੁਣ ਮ੍ਰਿਤਕ) ਨਾਲ ਹੋਇਆ ਸੀ। ਉਸ ਦਾ ਜਨਮ 3 ਫਰਵਰੀ 1966 ਨੂੰ ਹੋਇਆ ਸੀ ਅਤੇ ਉਸ ਦੇ ਪਿਤਾ ਨੇ 10 ਜਨਵਰੀ 1968 ਨੂੰ ਬ੍ਰਿਟਿਸ਼ ਨਾਗਰਿਕਤਾ ਲੈ ਲਈ ਸੀ। ਇਸ ਤੋਂ ਬਾਅਦ ਉਥੇ ਮੈਡੀਕਲ ਕਾਰਡ ਬਣਾਇਆ ਗਿਆ ਅਤੇ 1968 ਵਿੱਚ ਹੀ ਬ੍ਰਿਟਿਸ਼ ਪਾਸਪੋਰਟ ਬਣ ਗਿਆ। 1969 ਵਿੱਚ ਉਸ ਦੇ ਪਿਤਾ ਭਾਰਤ ਆਏ ਅਤੇ ਸੁਰਿੰਦਰ ਕੌਰ ਨੂੰ ਬਿਨਾਂ ਤਲਾਕ ਦਿੱਤੇ ਹਰਿੰਦਰ ਕੌਰ ਨਾਲ ਦੂਜਾ ਵਿਆਹ ਕਰਵਾ ਲਿਆ। 1997 ਵਿੱਚ, ਉਹ ਵਿਧਾਇਕ ਸਨ ਅਤੇ ਆਪਣੇ ਮੈਡੀਕਲ ਕਾਰਡ ਨੂੰ ਨਵਿਆਉਣ ਲਈ ਯੂਕੇ ਗਏ ਸਨ। ਪਿਛਲੀਆਂ ਚੋਣਾਂ ’ਚ ਦੋਹਰੀ ਨਾਗਰਿਕਤਾ ਦੇ ਵਿਵਾਦ ’ਚ ਉਲਝ ਕੇ ਹੈਨਰੀ ਦਾ ਨਾਂ ਵੋਟਰ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਸੀ। ਇਸ ਕਾਰਨ ਉਨ੍ਹਾਂ ਦੇ ਪੁੱਤਰ ਬਾਵਾ ਹੈਨਰੀ ਨੇ ਚੋਣ ਲੜੀ।

Advertisement

Advertisement