For the best experience, open
https://m.punjabitribuneonline.com
on your mobile browser.
Advertisement

ਸਾਬਕਾ ਮੰਤਰੀ ਕੰਗ ਦਾ ‘ਆਪ’ ਤੋਂ ਮੋਹ ਭੰਗ

11:21 AM Apr 06, 2024 IST
ਸਾਬਕਾ ਮੰਤਰੀ ਕੰਗ ਦਾ ‘ਆਪ’ ਤੋਂ ਮੋਹ ਭੰਗ
ਖਿਜ਼ਰਾਬਾਦ ਵਿੱਚ ਸਮਰਥਕਾਂ ਨੂੰ ਮਿਲਦੇ ਹੋਏ ਜਗਮੋਹਨ ਸਿੰਘ ਕੰਗ।
Advertisement

ਪੱਤਰ ਪ੍ਰੇਰਕ
ਕੁਰਾਲੀ, 5 ਅਪਰੈਲ
ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਛੱਡ ਕੇ ‘ਆਪ’ ਦਾ ਪੱਲਾ ਫੜਨ ਵਾਲੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦਾ ਮੋਹ ਹੁਣ ਆਮ ਆਦਮੀ ਪਾਰਟੀ ਤੋਂ ਭੰਗ ਹੋ ਚੁੱਕਾ ਹੈ। ਉਨ੍ਹਾਂ ਇਸ ਸਬੰਧੀ ਪਿੰਡ ਖਿਜ਼ਰਾਬਾਦ ਵਿੱਚ ਆਪਣੇ ਸਮਰਥਕਾਂ ਦੀ ਮੀਟਿੰਗ ਦੌਰਾਨ ਐਲਾਨ ਵੀ ਕੀਤਾ। ਕੰਗ ਨੇ ਵਿਕਾਸ ਦੇ ਕੰਮਾਂ ਸਬੰਧੀ ਜਾਇਜ਼ਾ ਲਿਆ ਅਤੇ ਲੋਕ ਸਭਾ ਚੋਣਾਂ ਸਬੰਧੀ ਚਰਚਾ ਕੀਤੀ।
ਇਸ ਮੀਟਿੰਗ ਵਿੱਚ ਸਤਨਾਮ ਸਿੰਘ, ਕ੍ਰਿਪਾਲ ਸਿੰਘ, ਹਰਚਰਨ ਸਿੰਘ, ਪਰਮਜੀਤ ਸਿੰਘ ਅਤੇ ਹੋਰਨਾਂ ਪਤਵੰਤਿਆਂ ਨੇ ਸ੍ਰੀ ਕੰਗ ਨੂੰ ਪਿੰਡ ਦੀਆਂ ਸਮੱਸਿਆਵਾਂ ਤੇ ਲੋੜਾਂ ਬਾਰੇ ਜਾਣੂ ਕਰਵਾਇਆ। ਸ੍ਰੀ ਕੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਲਕੇ ਦੀ ਸੰਗਤ ਦੀ ਸਲਾਹ ਨਾਲ ਹੀ ਆਮ ਆਦਮੀ ਪਾਰਟੀ ਵਿੱਚ ਗਏ ਸਨ ਪਰ ਇਸ ਪਾਰਟੀ ਵਿੱਚ ਉਨ੍ਹਾਂ ਦਾ ਤਜ਼ਰਬਾ ਮਾੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਸਰਕਾਰ ਦੀ ਮਾਲੀ ਹਾਲਤ ਕਾਫ਼ੀ ਮਾੜੀ ਅਤੇ ਵਿਕਾਸ ਦੇ ਸਾਰੇ ਕੰਮ ਠੱਪ ਪਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਕੇਂਦਰ ਨਾਲ ਤਾਲਮੇਲ ਸੁਖਾਵਾਂ ਨਾ ਹੋਣ ਦਾ ਖਾਮਿਆਜ਼ਾ ਵੀ ਪੰਜਾਬ ਦੀ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਕੰਗ ਨੇ ਐਲਾਨ ਕੀਤਾ ਕਿ ਉਹ ਛੇਤੀ ਹੀ ਲੋਕ ਸਭਾ ਚੋਣ ਬਾਰੇ ਫ਼ੈਸਲਾ ਕਰਨਗੇ।

Advertisement

Advertisement
Author Image

sukhwinder singh

View all posts

Advertisement
Advertisement
×