ਸਾਬਕਾ ਮੰਤਰੀ ਨਾਭਾ ਵੱਲੋਂ ਹੈਪੀ ਸੇਢਾ ਦੇ ਹੱਕ ’ਚ ਪ੍ਰਚਾਰ
ਪੱਤਰ ਪ੍ਰੇਰਕ
ਅਮਲੋਹ, 17 ਦਸੰਬਰ
ਨਗਰ ਕੌਂਸਲ ਅਮਲੋਹ ਦੇ ਵਾਰਡ ਨੰਬਰ-12 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਇੰਦਰਜੀਤ ਹੈਪੀ ਸੇਢਾ ਨੇ ਆਪਣੀ ਚੋਣ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ ਅਤੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਵੋਟਾਂ ਦੀ ਅਪੀਲ ਕੀਤੀ ਜਾ ਰਹੀ ਹੈ। ਇਸੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਸ੍ਰੀ ਸੇਢਾ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਵੋਟਰਾਂ ਨੂੰ ਸ੍ਰੀ ਸੇਢਾ ਨੂੰ ਮੁੜ ਭਾਰੀ ਬਹੁੱਮਤ ਨਾਲ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਸੇਢਾ ਨੇ ਦੱਸਿਆ ਕਿ ‘ਆਪ’ ਸਰਕਾਰ ਦੇ 3 ਸਾਲ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਵਾਰਡਾਂ ਅਤੇ ਸਹਿਰ ਦੇ ਵਿਕਾਸ ਜਾਂ ਪਾਣੀ ਦੀ ਨਿਕਾਸੀ ਲਈ ਕੁਝ ਨਹੀਂ ਕੀਤਾ। ਉਨ੍ਹਾਂ ਭਰੋਸਾ ਦਿਤਾ ਕਿ ਵਾਰਡ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ‘ਆਪ’ ਸਰਕਾਰ ’ਤੇ ਤਿੱਖੇ ਨਿਸ਼ਾਨੇ ਸੇਧੇ। ਉਨ੍ਹਾਂ ਸਹਿਰ ਦੇ ਵੋਟਰਾਂ ਨੂੰ ਕਾਂਗਰਸ ਉਮੀਦਵਾਰਾਂ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ।