ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਮੰਤਰੀ ਰਾਜਕੁਮਾਰ ਚੌਹਾਨ ਵੱਲੋਂ ਕਾਂਗਰਸ ਤੋਂ ਅਸਤੀਫ਼ਾ

08:38 AM Apr 25, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਪਰੈਲ
ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ੀਲਾ ਦੀਕਸ਼ਿਤ ਦੀ ਕਾਂਗਰਸ ਸਰਕਾਰ ਵਿੱਚ 15 ਸਾਲ ਤੱਕ ਮੰਤਰੀ ਰਹੇ ਰਾਜਕੁਮਾਰ ਚੌਹਾਨ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਉੱਤਰੀ ਪੱਛਮੀ ਦਿੱਲੀ ਤੋਂ ਟਿਕਟ ਦੇ ਦਾਅਵੇਦਾਰ ਸਨ ਪਰ ਟਿਕਟ ਨਾ ਮਿਲਣ ਤੋਂ ਨਿਰਾਸ਼ ਸਨ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦਾ ਮੁੱਖ ਕਾਰਨ ਸੂਬਾ ਇੰਚਾਰਜ ਦੀਪਕ ਬਾਬਰੀਆ ਦੇ ਵਤੀਰੇ ਨੂੰ ਦੱਸਿਆ ਹੈ। ਕਾਂਗਰਸ ਨੇ ਉੱਤਰੀ-ਪੱਛਮੀ ਦਿੱਲੀ ਤੋਂ ਉਦਿਤ ਰਾਜ ਨੂੰ ਉਮੀਦਵਾਰ ਬਣਾਇਆ ਹੈ। ਉੱਤਰ-ਪੱਛਮੀ ਦਿੱਲੀ ਤੋਂ ਕਾਂਗਰਸ ਉਮੀਦਵਾਰ ਉਦਿਤ ਰਾਜ ਦਾ ਵਿਰੋਧ ਕਰ ਰਹੇ ਸਾਬਕਾ ਮੰਤਰੀ ਰਾਜਕੁਮਾਰ ਚੌਹਾਨ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪ੍ਰਦੇਸ਼ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਕੱਲ੍ਹ ਪਾਰਟੀ ਦਫਤਰ ’ਚ ਨਰਿੰਦਰ ਨਾਥ ਦੀ ਪ੍ਰਧਾਨਗੀ ਵਿੱਚ ਬੈਠਕ ਹੋਈ ਸੀ। ਸ਼ਿਕਾਇਤ ’ਚ ਸਾਬਕਾ ਮੰਤਰੀ ਰਾਜਕੁਮਾਰ ਚੌਹਾਨ ’ਤੇ ਉਦਿਤ ਰਾਜ ਦੇ ਖ਼ਿਲਾਫ਼ ਗਲਤ ਸ਼ਬਦਾਵਲੀ ਬੋਲਣ ਦਾ ਦੋਸ਼ ਸੀ। ਇਸ ਵਾਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਸੀਟ ਵੰਡ ਫਾਰਮੂਲੇ ਤਹਿਤ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ’ਤੇ ਗੱਠਜੋੜ ਕਰ ਕੇ ਚੋਣਾਂ ਲੜ ਰਹੀਆਂ ਹਨ। ਇਸ ਵਿੱਚ ‘ਆਪ’ ਨੇ ਚਾਰ ਅਤੇ ਕਾਂਗਰਸ ਨੇ ਤਿੰਨ ਲੋਕ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।
ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉੱਤਰ-ਪੂਰਬੀ ਦਿੱਲੀ ਤੋਂ ਕਨ੍ਹੱਈਆ ਕੁਮਾਰ, ਚਾਂਦਨੀ ਚੌਕ ਤੋਂ ਜੇਪੀ ਅਗਰਵਾਲ ਅਤੇ ਉੱਤਰ-ਪੱਛਮੀ ਦਿੱਲੀ ਤੋਂ ਉਦਿਤ ਰਾਜ ਨੂੰ ਉਮੀਦਵਾਰ ਬਣਾਇਆ ਹੈ। ਉਦਿਤ ਰਾਜ ਭਾਜਪਾ ਤੋਂ ਦਲਬਦਲੀ ਕਰ ਕੇ ਕਾਂਗਰਸ ਵਿੱਚ ਆਏ ਸਨ।

Advertisement

Advertisement
Advertisement