ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਚੋਣ ਪ੍ਰਕਿਰਿਆ ’ਤੇ ਇਤਰਾਜ਼
10:30 AM Jun 02, 2024 IST
ਮਨੋਜ ਸ਼ਰਮਾ
ਬਠਿੰਡਾ, 1 ਜੂਨ
ਚੋਣਾਂ ਵਾਲੇ ਦਿਨ ਅੱਜ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਦੇਸ਼ ਵਿੱਚ ਲੋਕ ਸਭਾ ਚੋਣ ਪ੍ਰਕਿਰਿਆ ’ਤੇ ਕਿੰਤੂ ਕਰਦਿਆਂ ਮੁੱਖ ਚੋਣ ਕਮਿਸ਼ਨਰ ਨੂੰ ਸਵਾਲ ਕੀਤੇ ਹਨ। ਮਲੂਕਾ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਮੁਲਕ ਹੈ ਪਰ ਇਸ ਦੇਸ਼ ਅੰਦਰ ਚੋਣ ਪ੍ਰਕਿਰਿਆ ਵਿੱਚ ਬਹੁਤ ਖਾਮੀਆਂ ਹਨ। ਉਨ੍ਹਾਂ ਈਵੀਐੱਮ ਵਿਧੀ ਦਾ ਵਿਰੋਧ ਕਰਦਿਆਂ ਕਿਹਾ ਕਿ ਦੁਨੀਆ ਦੇ ਵਿਕਸਤ ਦੇਸ਼ਾਂ ਅੰਦਰ ਬੈਲਟ ਪੇਪਰਾਂ ਰਾਹੀ ਚੋਣਾਂ ਕਰਵਾਈਆਂ ਜਾਂਦੀਆਂ ਹਨ ਪਰ ਭਾਰਤ ਹੀ ਇੱਕ ਅਜਿਹਾ ਦੇਸ਼ ਹੈ ਜਿਸ ਵਿੱਚ ਈਵੀਐੱਮਜ਼ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਗਲਤ ਹੈ। ਗੌਰਤਲਬ ਹੈ ਕਿ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਬਿਆਨ ਉਦੋਂ ਸਾਹਮਣੇ ਆਇਆ ਹੈ ਜਦੋਂ ਸੂਬੇ ਅੰਦਰ ਚੋਣ ਪ੍ਰਕਿਰਿਆ ਦਾ ਦੌਰ ਚੱਲ ਰਿਹਾ ਹੈ।
Advertisement
Advertisement