ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਮੰਤਰੀ ਵਿਕਰਮ ਯਾਦਵ ਨੇ ਭਾਜਪਾ ਛੱਡੀ

07:46 AM Oct 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਕਤੂਬਰ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਚਾਰ ਦਿਨ ਪਹਿਲਾ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਅੱਜ ਰਿਵਾੜੀ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਹਲਕਾ ਕੌਸਲੀ ਤੋਂ ਭਾਜਪਾ ਆਗੂ ਤੇ ਸਾਬਕਾ ਮੰਤਰੀ ਵਿਕਰਮ ਯਾਦਵ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮ ਯਾਦਵ ਵਿਧਾਨ ਸਭਾ ਹਲਕਾ ਕੌਸਲੀ ਤੋਂ ਜਿੱਤ ਕੇ ਮੰਤਰੀ ਰਹਿ ਚੁੱਕੇ ਹਨ, ਜੋ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਕੱਟੇ ਜਾਣ ਕਰ ਕੇ ਨਾਰਾਜ਼ ਚੱਲ ਰਹੇ ਸਨ। ਵਿਕਰਮ ਯਾਦਵ ਕੌਸਲੀ ਤੋਂ ਭਾਜਪਾ ਉਮੀਦਵਾਰ ਲਈ ਪ੍ਰਚਾਰ ਕਰਦੇ ਵੀ ਦਿਖਾਈ ਨਹੀਂ ਦੇ ਰਹੇ ਸਨ। ਉਨ੍ਹਾਂ ਨੇ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਦੇ ਨਾਮ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨਾਲ ਰਾਸ਼ਟਰਵਾਦੀ ਵਿਚਾਰਧਾਰਾ ਤੇ ਆਦਰਸ਼ ਰਾਜਨੀਤੀ ਕਰ ਕੇ ਜੁੜੇ ਸਨ, ਪਰ ਭਾਜਪਾ ਅੱਜ ਆਪਣੀ ਵਿਚਾਰ ਧਾਰਾ ਤੋਂ ਭਟਕ ਚੁੱਕੀ ਹੈ। ਸੂਤਰਾਂ ਅਨੁਸਾਰ ਵਿਕਰਮ ਯਾਦਵ ਜਲਦ ਹੀ ਕਾਂਗਰਸ ਦਾ ਪੱਲਾ ਫੜ ਸਕਦੇ ਹਨ।

Advertisement

Advertisement