ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਮਾਨਵਾਲਾ ਵਿੱਚ ਸਸਕਾਰ

08:35 AM Jun 13, 2024 IST
ਧਨਵੰਤ ਸਿੰਘ ਦੀ ਚਿਖਾ ਨੂੰ ਅਗਨੀ ਦਿਖਾਉਂਦਾ ਹੋਇਆ ਸੁਮਿਤ ਸਿੰਘ।

ਖੇਤਰੀ ਪ੍ਰਤੀਨਿਧ
ਧੂਰੀ, 12 ਜੂਨ
ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਾਨਵਾਲਾ ਵਿੱਚ ਕਰ ਦਿੱਤਾ ਗਿਆ। ਧਨਵੰਤ ਸਿੰਘ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸੁਮਿਤ ਮਾਨ ਨੇ ਦਿਖਾਈ।
ਸਾਬਕਾ ਵਿਧਾਇਕ ਦੀ ਅੰਤਿਮ ਯਾਤਰਾ ਸਮੇਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਜੀਟੀਬੀ ਸਕੂਲ ਬਰੜ੍ਹਵਾਲ ਦੇ ਟਰੱਸਟੀ ਜਤਿੰਦਰ ਸਿੰਘ ਮੰਡੇਰ, ਹੰਸ ਰਾਜ ਗੁਪਤਾ, ਸਰਪੰਚ ਹਰਦੀਪ ਸਿੰਘ ਦੌਲਤਪੁਰ, ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਤੋਂ ਇਲਾਵਾ ਹੋਰ ਰਾਜਨੀਤਕ ਤੇ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਕਈ ਸੰਸਥਾਵਾਂ ਦੇ ਆਗੂ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਧਨਵੰਤ ਸਿੰਘ ਇੱਕ ਵਾਰ ਕਾਂਗਰਸ ਦੀ ਟਿਕਟ ’ਤੇ ਅਤੇ ਇੱਕ ਵਾਰ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਸਨ। ਉਨ੍ਹਾਂ ਨੇ ਅਪਣੇ ਕਾਰਜਕਾਲ ਦੌਰਾਨ ਧੂਰੀ ਅੰਦਰ ਕਈ ਵਿਕਾਸ ਕਾਰਜ ਕਰਵਾਏ ਸਨ ਤੇ ਧਨਵੰਤ ਸਿੰਘ ਨੂੰ ਨਵਜੋਤ ਸਿੰਘ ਸਿੱਧੂ ਦਾ ਸਿਆਸੀ ਗੁਰੂ ਵੀ ਮੰਨਿਆ ਜਾਂਦਾ ਸੀ। ਸਾਬਕਾ ਵਿਧਾਇਕ ਧਨਵੰਤ ਸਿੰਘ ਦੇ ਚਲਾਣੇ ’ਤੇ ਪੰਜਾਬ ਤੋਂ ਇਲਾਵਾ ਸ਼ਹਿਰ ਦੀਆਂ ਸਾਰੀਆਂ ਰਾਜਨੀਤਕ, ਧਾਰਮਿਕ, ਤੋਂ ਇਲਾਵਾ ਵੱਖ-ਵੱਖ ਕਲੱਬਾਂ ਦੇ ਅਹੁਦੇਦਾਰਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

Advertisement

Advertisement