For the best experience, open
https://m.punjabitribuneonline.com
on your mobile browser.
Advertisement

ਸਾਬਕਾ ਵਿਧਾਇਕ ਜਲਾਲਪੁਰ ਨੇ ਕੰਬੋਜ ਦੀ ਰੈਲੀ ਤੋਂ ਦੂਰੀ ਬਣਾਈ

07:45 AM Apr 22, 2024 IST
ਸਾਬਕਾ ਵਿਧਾਇਕ ਜਲਾਲਪੁਰ ਨੇ ਕੰਬੋਜ ਦੀ ਰੈਲੀ ਤੋਂ ਦੂਰੀ ਬਣਾਈ
Advertisement

ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 21 ਅਪਰੈਲ
ਰਾਜਪੁਰਾ ਦੇ ਇਕ ਨਿੱਜੀ ਰਿਜ਼ੋਰਟ ਵਿੱਚ ਬੀਤੇ ਦਿਨ ਟਕਸਾਲੀ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਵਿਰੋਧ ਵਿੱਚ ਸਾਬਕਾ ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਕੀਤੀ ਰੈਲੀ ਤੋਂ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਦੂਰੀ ਬਣਾ ਕੇ ਰੱਖੀ।
ਇਕੱਠ ਵਿੱਚ ਜਿੱਥੇ ਸਾਬਕਾ ਵਿਧਾਇਕ ਰਜਿੰਦਰ ਸਿੰਘ, ਸਾਬਕਾ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ, ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ, ਜਗਤਾਰ ਸਿੰਘ ਰਾਜਲਾ ਸਾਬਕਾ ਵਿਧਾਇਕ ਸਮਾਣਾ, ਪਟਿਆਲ਼ਾ ਦੇ ਹਲਕਾ ਇੰਚਾਰਜ ਵਿਸ਼ਣੂ ਸ਼ਰਮਾ, ਸੂਬਾ ਪ੍ਰਧਾਨ ਮਹਿਲਾ ਵਿੰਗ ਗੁਰਸ਼ਰਨ ਕੌਰ ਰੰਧਾਵਾ ਤੋਂ ਇਲਾਵਾ ਹੋਰ ਸੀਨੀਅਰ ਕਾਂਗਰਸੀ ਅਹੁਦੇਦਾਰਾਂ ਨੇ ਸ਼ਿਰਕਤ ਕਰਦਿਆਂ ਪਾਰਟੀ ਹਾਈ ਕਮਾਂਡ ਵੱਲੋਂ ਡਾ. ਧਰਮਵੀਰ ਨੂੰ ਉਮੀਦਵਾਰ ਬਣਾਏ ਜਾਣ ਦਾ ਵਿਰੋਧ ਕੀਤਾ। ਇਨ੍ਹਾਂ ਆਗੂਆਂ ਨੂੰ ਮਨਾਉਣ ਲਈ ਪੁੱਜੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਖਰੀਆਂ ਖਰੀਆਂ ਸੁਣਾਈਆਂ। ਸਮਾਗਮ ਵਿਚ ਸਾਬਕਾ ਵਿਧਾਇਕ ਜਲਾਲਪੁਰ ਦੀ ਗ਼ੈਰਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ। ਇਸ ਸਬੰਧੀ ਜਦੋਂ ਸ੍ਰੀ ਜਲਾਲਪੁਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਕੀਤੀ ਗਈ ਰੈਲੀ ਵਿੱਚ ਆਗੂਆਂ ਨੇ ਪਾਰਟੀ ਦੇ ਖ਼ਿਲਾਫ਼ ਬੋਲਣਾ ਸੀ ਜਿਸ ਕਾਰਨ ਉਨ੍ਹਾਂ ਨੇ ਸ਼ਮੂਲੀਅਤ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਇਹ ਰੈਲੀ ਪਾਰਟੀ ਹਾਈ ਕਮਾਂਡ ਦੇ ਖ਼ਿਲਾਫ਼ ਸੀ, ਉਹ ਪਾਰਟੀ ਸੁਪਰੀਮੋ ਰਾਹੁਲ ਗਾਂਧੀ ਦੇ ਖ਼ਿਲਾਫ਼ ਨਹੀਂ ਜਾ ਸਕਦੇ, ਪਾਰਟੀ ਹਾਈ ਕਮਾਂਡ ਨੇ ਜਿਸ ਨੂੰ ਟਿਕਟ ਦੇ ਦਿੱਤੀ ਹੈ, ਉਸ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਪਾਰਟੀ ਹਾਈ ਕਮਾਂਡ ਦੇ ਨਾਲ ਹਨ ਅਤੇ ਡਾ. ਧਰਮਵੀਰ ਗਾਂਧੀ ਨੂੰ ਪੂਰਾ ਸਮਰਥਨ ਦਿੰਦੇ ਹਨ ਅਤੇ ਉਨ੍ਹਾਂ ਦੀ ਜਿੱਤ ਲਈ ਆਸਵੰਦ ਹਨ।

Advertisement

Advertisement
Author Image

Advertisement
Advertisement
×