ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਵਿਧਾਇਕ ਜੱਸੀ ਖੰਗੂੜਾ ਮੁੜ ਕਾਂਗਰਸ ਵਿੱਚ ਸ਼ਾਮਲ

07:47 AM May 09, 2024 IST
ਜਸਵੀਰ ਸਿੰਘ ਜੱਸੀ ਖੰਗੂੜਾ ਨੂੰ ਪੰਜਾਬ ਕਾਂਗਰਸ ’ਚ ਸ਼ਾਮਲ ਕਰਦੇ ਹੋਏ ਦੇਵੇਂਦਰ ਯਾਦਵ।

ਗਗਨਦੀਪ ਅਰੋੜਾ
ਲੁਧਿਆਣਾ, 8 ਮਈ
ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਅੱਜ ਆਮ ਆਦਮੀ ਪਾਰਟੀ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਹ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਰਕੇ 2022 ਵਿੱਚ ‘ਆਪ’ ’ਚ ਸ਼ਾਮਲ ਹੋ ਗਏ ਸਨ। ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ‘ਆਪ’ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਬਾਰੇ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਸਨ ਪਰ ਦਿੱਲੀ ’ਚ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਨਾਲ ਮੁਲਾਕਾਤ ਮਗਰੋਂ ਅੱਜ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਉਹ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਹੋਟਲ ਕਾਰੋਬਾਰੀ ਤੋਂ ਸਿਆਸਤਦਾਨ ਬਣੇ ਜੱਸੀ ਖੰਗੂੜਾ ਪਹਿਲੀ ਵਾਰ 2007 ’ਚ ਕਿਲਾ ਰਾਏਪੁਰ ਵਿਧਾਨ ਸਭਾ ਹਲਕੇ ਤੋਂ ਮੈਦਾਨ ’ਚ ਉਤਰੇ ਸਨ ਅਤੇ ਜਿੱਤ ਵੀ ਦਰਜ ਕੀਤੀ ਸੀ। ਇਸ ਤੋਂ ਬਾਅਦ ਉਹ 2017 ’ਚ ਹਾਰ ਗਏ ਤੇ 2022 ’ਚ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਉਹ ‘ਆਪ’ ਵਿੱਚ ਸ਼ਾਮਲ ਹੋ ਗਏ।

Advertisement

ਕੈਪਟਨ ਅਮਰਿੰਦਰ ਦੀ ਚਾਚੀ ਮੁੜ ਕਾਂਗਰਸ ਵਿੱਚ ਸ਼ਾਮਲ

ਪਟਿਆਲਾ (ਪੱਤਰ ਪ੍ਰੇਰਕ): ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਬੀਬਾ ਅਮਰਜੀਤ ਕੌਰ ਅੱਜ ਆਪਣੀ ਪੁਰਾਣੀ ਪਾਰਟੀ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਪੰਜਾਬ ਤੇ ਦਿੱਲੀ ਦੀ ਰਾਜਨੀਤੀ ਵਿਚ ਕਾਫ਼ੀ ਸਰਗਰਮ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ’ਚ ਸਰਗਰਮ ਹੋਣ ਤੋਂ ਬਾਅਦ ਉਹ ਕਾਂਗਰਸ ਲੀਡਰਸ਼ਿਪ ਦੀ ਬੇਰੁਖ਼ੀ ਦਾ ਸ਼ਿਕਾਰ ਹੁੰਦੇ ਰਹੇ। ਉਹ ਕਹਿੰਦੇ ਹਨ ਕਿ ਉਨ੍ਹਾਂ ਦੀ ਰਾਜਨੀਤੀ ਨੂੰ ਪਹਿਲਾਂ ਕਾਂਗਰਸ ਵਿਚ ਤੇ ਬਾਅਦ ਵਿਚ ਹੋਰ ਪਾਰਟੀਆਂ ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ। ਬੀਬਾ ਅਮਰਜੀਤ ਕੌਰ ਪੈਪਸੂ ਦੇ ਮੁੱਖ ਮੰਤਰੀ ਰਹੇ ਕਰਨਲ ਰਘਬੀਰ ਸਿੰਘ ਦੀ ਲੜਕੀ ਹਨ।

Advertisement
Advertisement
Advertisement