For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਸਾਬਕਾ ਵਿਧਾਇਕ ਮਨਜੀਤ ਸਿੰਘ ਜ਼ਖ਼ਮੀ

11:58 AM May 01, 2024 IST
ਸੜਕ ਹਾਦਸੇ ’ਚ ਸਾਬਕਾ ਵਿਧਾਇਕ ਮਨਜੀਤ ਸਿੰਘ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 30 ਅਪਰੈਲ
ਇੱਥੋਂ ਨਜ਼ਦੀਕੀ ਕਸਬਾ ਟਾਂਗਰਾ ਦੇ ਪੁਲ ਕੋਲ ਵਾਪਰੇ ਸੜਕ ਹਾਦਸੇ ਕਾਰਨ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਨ੍ਹਾਂ ਦੀ ਪਛਾਣ ਦਸੂਹਾ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਤੇ ਉਨ੍ਹਾਂ ਦੇ ਡਰਾਈਵਰ ਦਵਿੰਦਰ ਪਾਲ ਸਿੰਘ ਵਜੋਂ ਹੋਈ ਹੈ। ਪੁਲੀਸ ਚੌਕੀ ਟਾਂਗਰਾ ਦੇ ਐੱਸਆਈ ਸੁਖਜਿੰਦਰ ਸਿੰਘ ਨੇ ਦੱਸਿਆ ਟਾਂਗਰਾ ਪੁਲ ਨੇੜੇ ਕਾਰ ਹਾਦਸੇ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਜੰਡਿਆਲਾ ਗੁਰੂ ਦੇ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਕਾਰ ਚਾਲਕ ਦਵਿੰਦਰ ਸਿੰਘ ਦੀ ਮੌਤ ਹੋ ਗਈ ਜਦੋਂਕਿ ਵਿਧਾਇਕ ਮਨਜੀਤ ਸਿੰਘ ਜ਼ੇਰੇ ਇਲਾਜ ਹਨ। ਡਰਾਈਵਰ ਦਵਿੰਦਰ ਪਾਲ ਸਿੰਘ ਦੇ ਭਰਾ ਦੇ ਬਿਆਨਾਂ ’ਤੇ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੇ ਭਰਾ ਨੇ ਦੋਸ਼ ਲਾਇਆ ਕਿ ਇਹ ਹਾਦਸਾ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਪਰਿਆ ਹੈ।

Advertisement

Advertisement
Author Image

Advertisement
Advertisement
×