ਸਾਬਕਾ ਵਿਧਾਇਕ ਨਾਗਰਾ ਨੇ ਪਰਿਵਾਰ ਸਣੇ ਵੋਟ ਪਾਈ
07:06 AM Jun 02, 2024 IST
Advertisement
ਫ਼ਤਹਿਗੜ੍ਹ ਸਾਹਿਬ: ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਪਰਿਵਾਰ ਸਣੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਵੋਟ ਪਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਵਿਚ ਕਾਂਗਰਸ ਉਮੀਦਵਾਰ ਨੂੰ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਲੋਕ ਰਾਹੁਲ ਗਾਂਧੀ ਵਲੋਂ ਐਲਾਨੀਆਂ ਗਾਰੰਟੀਆਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਹਵਾ ਚਲੀ ਹੈ ਅਤੇ ਕਾਂਗਰਸ ਪਾਰਟੀ ਕੇਦਰ ਵਿਚ ਵੀ ਆਪਣੀ ਸਰਕਾਰ ਕਾਇਮ ਕਰੇਗੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement