ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਵਿਧਾਇਕ ਵੱਲੋਂ ਗੰਦੇ ਪਾਣੀ ਦੀ ਸਮੱਸਿਆ ਦਾ ਜਾਇਜ਼ਾ

09:50 AM Aug 19, 2020 IST

ਜੇ.ਬੀ.ਸੇਖੋਂ
ਗੜ੍ਹਸ਼ੰਕਰ, 18 ਅਗਸਤ

Advertisement

ਪਿੰਡ ਬਡੇਸਰੋਂ ਵਿੱਚ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਸਾਬਕਾ ਅਕਾਲੀ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪਿੰਡ ਦਾ ਦੌਰਾ ਕੀਤਾ। ਉਨ੍ਹਾਂ ਏਡੀਸੀ ਅਤੇ ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ ਨਾਲ ਗੱਲਬਾਤ ਕੀਤੀ ਅਤੇ ਗੰਦੇ ਪਾਣੀ ਦੀ ਤੁਰੰਤ ਨਿਕਾਸੀ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀਆਂ ਗਲੀਆਂ ਵਿੱਚ ਛੱਪੜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਘੁੰਮਦਾ ਰਹਿੰਦਾ ਹੈ ਅਤੇ ਇਸ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਮੌਕੇ ਸ੍ਰੀ ਭੁੱਲੇਵਾਲ ਰਾਠਾਂ ਨੇ ਭਰੋਸਾ ਦਿਵਾਇਆ ਕਿ ਇਸ ਸਮੱਸਿਆ ਦਾ ਤੁਰੰਤ ਹੱਲ ਕਰਵਾਇਆ ਜਾਵੇਗਾ ਅਤੇ ਜੇਕਰ ਮੁਸ਼ਕਲ ਹੱਲ ਨਾ ਹੋਈ ਤਾਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸਰਕਲ ਪ੍ਰਧਾਨ ਹਰਜੀਤ ਸਿੰਘ ਭਾਤਪੁਰ, ਐੱਸਸੀ ਵਿੰਗ ਦੇ ਇੰਚਾਰਜ ਸੁੱਚਾ ਸਿੰਘ ਬਿਲੜੋਂ ਤੇ ਡਾ. ਮਨਜੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

Advertisement
Advertisement
Tags :
ਸਮੱਸਿਆਸਾਬਕਾਗੰਦੇਜਾਇਜ਼ਾਪਾਣੀ:ਵੱਲੋਂਵਿਧਾਇਕ