ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਵਿਧਾਇਕ ਵੱਲੋਂ ਬਿਰਧ ਆਸ਼ਰਮ ਦਾ ਦੌਰਾ

10:40 AM Jul 08, 2024 IST

ਐਨ ਪੀ ਧਵਨ
ਪਠਾਨਕੋਟ, 7 ਜੁਲਾਈ
ਆਦਰਸ਼ ਬਿਰਧ ਆਸ਼ਰਮ ਝਾਖੋਲਾੜੀ ਦਾ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਦੌਰਾ ਕੀਤਾ ਅਤੇ ਉਥੇ ਰਹਿ ਰਹੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ਆਦਰਸ਼ ਸਮਾਜ ਸੇਵੀ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ, ਚੇਅਰਪਰਸਨ ਅੰਜਲੀ ਸ਼ਰਮਾ, ਮਮਤਾ ਰਾਣੀ, ਦਰਸ਼ਨ ਪਾਠੀ, ਇੰਦਰਜੀਤ ਕੌਰ, ਸਵਿਤਾ, ਰਿਸ਼ੀ ਪਾਲ, ਲੱਕੀ, ਅਭੀ, ਵਿੱਕੀ, ਨਿੰਦੀ ਮੰਗਿਆਲ, ਮੁਲਖ ਰਾਜ ਅਤੇ ਹੋਰ ਹਾਜ਼ਰ ਸਨ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਆਸ਼ਰਮ ਦੇ ਬਜ਼ੁਰਗਾਂ ਅਤੇ ਉੱਥੇ ਕੰਮ ਕਰਦੇ ਕਰਮਚਾਰੀਆਂ ਤੋਂ ਬਜ਼ੁਰਗਾਂ ਦੇ ਰਹਿਣ-ਸਹਿਣ ਬਾਰੇ ਜਾਣਕਾਰੀ ਹਾਸਲ ਕੀਤੀ। ਜੋਗਿੰਦਰ ਪਾਲ ਨੇ ਬਜ਼ੁਰਗਾਂ ਨਾਲ ਬੈਠ ਕੇ ਉਨ੍ਹਾਂ ਦੇ ਗੀਤ ਵੀ ਸੁਣੇ। ਸਾਬਕਾ ਵਿਧਾਇਕ ਜੋਗਿੰਦਰ ਪਾਲ ਕਿਹਾ,‘‘ਪੈਸੇ ਕਮਾਉਣ ਦੀ ਹੋੜ ਵਿੱਚ ਅਸੀਂ ਆਪਣੀ ਪੁਰਾਣੀ ਵਿਰਾਸਤ ਤੋਂ ਦੂਰ ਹੁੰਦੇ ਜਾ ਰਹੇ ਹਾਂ। ਜਿਸ ਦਾ ਅਸਰ ਨੌਜਵਾਨ ਪੀੜ੍ਹੀ ’ਤੇ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਆਪਣੇ ਮਾਪਿਆਂ ਦੀ ਸੇਵਾ ਕਰਨ ਦੀ ਬਜਾਏ ਉਨ੍ਹਾਂ ਨੂੰ ਘਰੋਂ ਬਾਹਰ ਕੱਢ ਦਿੰਦੇ ਹਨ। ਜਿਸ ਕਾਰਨ ਨਿਰਾਸ਼ ਹੋ ਕੇ ਮਾਪੇ ਆਸ਼ਰਮਾਂ ਦਾ ਰੁਖ ਕਰਦੇ ਹਨ, ਜੋ ਕਿ ਅੱਛੀ ਗੱਲ ਨਹੀਂ ਹੈ। ਸਾਨੂੰ ਆਪਣੇ ਮਾਤਾ-ਪਿਤਾ ਦੀ ਸੇਵਾ ਕਰਨੀ ਚਾਹੀਦੀ ਹੈ।’’

Advertisement

Advertisement