ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਸੀਬੀ ਦੇ ਸਾਬਕਾ ਚੇਅਰਮੈਨ ਸ਼ਹਰਯਾਰ ਖ਼ਾਨ ਦਾ ਦੇਹਾਂਤ

08:53 AM Mar 24, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਲਾਹੌਰ, 23 ਮਾਰਚ
ਭਾਰਤ ਨਾਲ 2000 ਦੇ ਦਹਾਕੇ ਦੇ ਸ਼ੁਰੂਆਤੀ ਸਾਲਾਂ ਦੌਰਾਨ ਕ੍ਰਿਕਟ ਰਿਸ਼ਤੇ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹਰਯਾਰ ਖ਼ਾਨ ਦਾ ਅੱਜ ਦੇਹਾਂਤ ਹੋ ਗਿਆ। ਉਹ 89 ਵਰ੍ਹਿਆਂ ਦੇ ਸਨ। ਸਾਬਕਾ ਭਾਰਤੀ ਕਪਤਾਨ ਮਨਸੂਰ ਅਲੀ ਖ਼ਾਨ ਪਟੌਦੀ ਦੇ ਰਿਸ਼ਤੇਦਾਰ ਸ਼ਹਰਯਾਰ ਖ਼ਾਨ ਲੰਬੇ ਸਮੇਂ ਤੋਂ ਬਿਮਾਰ ਸੀ। ਉਸ ਦਾ ਜਨਮ ਭੋਪਾਲ ਵਿੱਚ ਹੋਇਆ ਸੀ। ਉਹ 1990 ਤੋਂ 1994 ਦਰਮਿਆਨ ਪਾਕਿਸਤਾਨ ਦੇ ਵਿਦੇਸ਼ ਸਕੱਤਰ ਰਹੇ। ਇਸ ਤੋਂ ਇਲਾਵਾ ਉਹ ਭਾਰਤ ਅਤੇ ਬਰਤਾਨੀਆ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਵੀ ਰਹੇ। ਸ਼ਹਰਯਾਰ ਪਹਿਲੀ ਵਾਰ 2003 ਤੋਂ 2006 ਤੱਕ ਪੀਸੀਬੀ ਦੇ ਚੇਅਰਮੈਨ ਰਹੇ। ਇਸ ਦੌਰਾਨ ਭਾਰਤੀ ਟੀਮ ਨੇ ਦੋ ਵਾਰ ਪਾਕਿਸਤਾਨ ਦਾ ਦੌਰਾ ਕੀਤਾ ਸੀ। ਇਸ ਮਗਰੋਂ ਉਨ੍ਹਾਂ 2014 ਤੋਂ 2017 ਤੱਕ ਪੀਸੀਬੀ ਮੁਖੀ ਦੀ ਜ਼ਿੰਮੇਵਾਰੀ ਸੰਭਾਲੀ ਸੀ। ਉਹ ਪਾਕਿਸਤਾਨ ਦੇ 1999 ਦੇ ਭਾਰਤੀ ਦੌਰੇ ਅਤੇ 2003 ਦੇ ਇੱਕ ਰੋਜ਼ਾ ਵਿਸ਼ਵ ਕੱਪ ਦੌਰਾਨ ਪਾਕਿਸਤਾਨ ਟੀਮ ਦੇ ਮੈਨੇਜਰ ਰਹੇ ਸੀ। ਉਹ ਭੋਪਾਲ ਦੇ ਸ਼ਾਹੀ ਪਰਿਵਾਰ ਨਾਲ ਸਬੰਧ ਰੱਖਦੇ ਸੀ। ਪੀਸੀਬੀ ਦੇ ਮੌਜੂਦਾ ਚੇਅਰਮੈਨ ਮੋਹਸਿਨ ਨਕਵੀ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਜ਼ਾਹਿਰ ਕੀਤਾ ਹੈ। -ਪੀਟੀਆਈ

Advertisement

Advertisement