ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਖਤ ਪਟਨਾ ਸਾਹਿਬ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ

10:36 AM Sep 16, 2024 IST

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 15 ਸਤੰਬਰ
ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਵਕੀਲ ਮਹਿੰਦਰ ਸਿੰਘ ਰੋਮਾਣਾ ਦਾ ਅੱਜ ਸਵੇਰੇ ਇੱਥੇ ਦੇਹਾਂਤ ਹੋ ਗਿਆ। ਉਹ ਸੁੁਰਜੀਤ ਸਿੰਘ ਬਰਨਾਲਾ ਦੇ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਦੇ ਸਿਆਸੀ ਸਲਾਹਕਾਰ ਵੀ ਰਹੇ ਸਨ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਮਹਿੰਦਰ ਸਿੰਘ ਰੋਮਾਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਦੋ ਵਾਰ ਮੈਂਬਰ ਰਹੇ ਹਨ। ਉਹ ਆਖਰੀ ਸਾਹ ਤੱਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟਾਇਆ। ਉਨ੍ਹਾਂ ਦਾ ਅੰਤਿਮ ਸੰਸਕਾਰ 17 ਸਤੰਬਰ ਨੂੰ ਰਾਮਬਾਗ ਫਰੀਦਕੋਟ ਵਿਚ ਕੀਤਾ ਜਾਵੇਗਾ।

Advertisement

Advertisement